Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

'ਇੱਕ ਰੁੱਖ ਮਾਂ ਦੇ ਨਾਮ' ਤਹਿਤ ਫੋਕਲ ਪੁਆਇੰਟ ਸੰਗਰੂਰ ਵਿਖੇ ਲਾਏ ਬੂਟੇ

June 04, 2026 10:38 PM
Rozana Sehaj times
ਸੰਗਰੂਰ  : ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਅਤੇ ਦੇਸ਼-ਵਿਆਪੀ 'ਇੱਕ ਰੁੱਖ ਮਾਂ ਦੇ ਨਾਮ' ਮੁਹਿੰਮ ਤਹਿਤ ਫੋਕਲ ਪੁਆਇੰਟ, ਸੰਗਰੂਰ ਵਿਖੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਪਹਿਲ ਦਾ ਉਦੇਸ਼ ਉਦਯੋਗਿਕ ਖੇਤਰ ਵਿੱਚ ਹਰਿਆਵਲ ਨੂੰ ਵਧਾਉਣਾ ਅਤੇ ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਖੇਤਰੀ ਦਫ਼ਤਰ, ਸੰਗਰੂਰ ਦੇ ਵਾਤਾਵਰਨ ਇੰਜੀਨੀਅਰ ਰੋਹਿਤ ਸਿੰਗਲਾ ਨੇ ਬੂਟੇ ਲਗਾਉਣ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਰੁੱਖ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਉਦਯੋਗਿਕ ਇਕਾਈਆਂ ਅਤੇ ਆਮ ਨਾਗਰਿਕਾਂ ਨੂੰ ਵਾਤਾਵਰਣ ਸੰਭਾਲ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਟਿਕਾਊ ਵਿਕਾਸ ਨੂੰ ਅਪਣਾਉਣ ਦੀ ਅਪੀਲ ਕੀਤੀ। ਬੂਟੇ ਲਾਉਣ ਦੀ ਮੁਹਿੰਮ ਵਿੱਚ ਖੇਤਰੀ ਦਫ਼ਤਰ, ਸੰਗਰੂਰ ਦੇ ਅਧਿਕਾਰੀਆਂ ਅਤੇ ਸੰਗਰੂਰ ਜ਼ਿਲ੍ਹਾ ਉਦਯੋਗਿਕ ਚੈਂਬਰ ਦੇ ਨੁਮਾਇੰਦਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਫੋਕਲ ਪੁਆਇੰਟ ਸੰਗਰੂਰ ਦੇ ਵੱਖ-ਵੱਖ ਸਥਾਨਾਂ, ਖ਼ਾਸ ਕਰਕੇ ਘੱਟ ਰੁੱਖਾਂ ਵਾਲੇ ਖੇਤਰਾਂ ਵਿੱਚ ਲਗਭਗ 50 ਬੂਟੇ ਲਗਾਏ ਗਏ। ਇਸ ਉਪਰਾਲੇ ਦਾ ਮੰਤਵ ਖੇਤਰ ਦੀ ਹਰਿਆਵਲੀ ਨੂੰ ਮਜ਼ਬੂਤ ਕਰਨਾ ਅਤੇ ਵਾਤਾਵਰਨ ਸੰਤੁਲਨ ਨੂੰ ਬਰਕਰਾਰ ਰੱਖਣਾ ਸੀ।ਭਾਗੀਦਾਰਾਂ ਨੇ ਭਵਿੱਖ ਵਿੱਚ ਹੋਰ ਵੱਧ ਬੂਟੇ ਲਗਾਉਣ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਸਹੁੰ ਵੀ ਚੁੱਕੀ। ਇਸ ਮੌਕੇ ਸੰਗਰੂਰ ਜ਼ਿਲ੍ਹਾ ਉਦਯੋਗਿਕ ਚੈਂਬਰ ਦੇ ਜ਼ਿਲ੍ਹਾ ਜਨਰਲ ਸਕੱਤਰ ਐਮ.ਪੀ. ਸਿੰਘ, ਬੋਰਾਲਾਲ, ਚੈਂਬਰ ਦੇ ਹੋਰ ਮੈਂਬਰਾਂ ਅਤੇ ਖੇਤਰੀ ਦਫ਼ਤਰ, ਸੰਗਰੂਰ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ