Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜੂਨ 1984 ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਪਹੁੰਚਣ ਸੰਗਤਾਂ : ਦਮਦਮੀ ਟਕਸਾਲ ਇੰਟਰਨੈਸ਼ਨਲ

June 04, 2026 10:41 PM
Rozana Sehaj times
ਅੰਮ੍ਰਿਤਸਰ : ਦਮਦਮੀ ਟਕਸਾਲ ਇੰਟਰਨੈਸ਼ਨਲ ਦੇ ਬੁਲਾਰੇ ਭਾਈ ਲਹਿਣਾ ਸਿੰਘ ਅਤੇ ਹੋਰ ਆਗੂਆਂ ਸੱਚਖੰਡਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਡਰਾਇਵਰ ਭਾਈ ਦਵਿੰਦਰ ਸਿੰਘ ਲਾਡੀ, ਪੀ.ਏ. ਗਿਆਨੀ ਜਸਵਿੰਦਰ ਸਿੰਘ ਅਮਰੀਕਾ, ਗੜਵਈ ਭਾਈ ਗੁਰਮੀਤ ਸਿੰਘ ਬੁੱਟਰ, ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ (ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ), ਰਾਗੀ ਭਾਈ ਬਲਜੀਤ ਸਿੰਘ ਕੈਨੇਡਾ, ਗਿਆਨੀ ਭਾਈ ਯਾਦਵਿੰਦਰ ਸਿੰਘ, ਭਾਈ ਠਾਹਰਾ ਸਿੰਘ ਅਮਰੀਕਾ, ਭਾਈ ਦਲਜੀਤ ਸਿੰਘ ਕੈਨੇਡਾ, ਭਾਈ ਗੁਰਪ੍ਰੀਤ ਸਿੰਘ ਕੈਨੇਡਾ, ਭਾਈ ਤਰਨਦੀਪ ਸਿੰਘ ਯੂਕੇ, ਭਾਈ ਨਿਰਮਲ ਸਿੰਘ ਅਮਰੀਕਾ ਤੇ ਭਾਈ ਬਲਜੀਤ ਸਿੰਘ ਕੈਨੇਡਾ ਨੇ ਜਾਰੀ ਬਿਆਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਸਿੱਖ ਕੌਮ ਦੇ ਹੱਕਾਂ ਅਤੇ ਅਜ਼ਾਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਅਰਦਾਸ ਕਰਕੇ ਮੋਰਚਾ ਅਰੰਭਿਆ ਸੀ ਤੇ ਜਦੋਂ ਭਾਰਤੀ ਹਿੰਦੂਤਵੀ ਫ਼ੌਜਾਂ ਨੇ ਜੂਨ 1984 'ਚ ਟੈਂਕਾਂ-ਤੋਪਾਂ ਨਾਲ ਹਮਲਾ ਕੀਤਾ ਤਾਂ ਇੱਥੇ ਬੇਅੰਤ ਸਿੰਘਾਂ-ਸਿੰਘਣੀਆਂ ਦੀਆਂ ਸ਼ਹਾਦਤਾਂ ਹੋਈਆਂ ਹਨ।  ਉਹਨਾਂ ਕਿਹਾ ਕਿ ਭਾਜਪਾ ਤੇ ਆਰ ਐਸ ਐਸ ਨਾਲ ਸੰਬੰਧਤ ਆਗੂਆਂ ਦਾ ਜ਼ੋਰ ਲੱਗਿਆ ਪਿਆ ਹੈ ਕਿ ਸਿੱਖਾਂ ਨੂੰ 6 ਜੂਨ ਵਾਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੂਰ ਕੀਤਾ ਜਾਵੇ ਤਾਂ ਹੀ ਥਾਂ-ਥਾਂ 'ਤੇ ਇਨ੍ਹਾਂ ਅਖੌਤੀ ਧਾਰਮਿਕ ਤੇ ਸਿਆਸੀ ਆਗੂਆਂ ਨੇ ਪੰਜਾਬ ਭਰ ਵਿੱਚ ਆਪਣੀ ਸਿਆਸੀ ਮਸ਼ਹੂਰੀ ਕਰਨ ਲਈ ਆਪਣੀਆਂ ਤਸਵੀਰਾਂ ਵਾਲੇ ਬੋਰਡ ਲਗਾਏ ਹੋਏ ਹਨ। ਦਮਦਮੀ ਟਕਸਾਲ ਇੰਟਰਨੈਸ਼ਨਲ ਦੇ ਆਗੂਆਂ ਨੇ ਕਿਹਾ ਕਿ ਅੱਜ ਜਿਹੜੇ ਲੋਕ ਦਮਦਮੀ ਟਕਸਾਲ ਦਾ ਨਾਂ ਵਰਤ ਕੇ ਖ਼ਾਲਿਸਤਾਨ ਲਈ ਸੰਘਰਸ਼ਸ਼ੀਲ ਸਿੱਖ ਨੌਜਵਾਨੀ ਨੂੰ ਹੁੱਲੜਬਾਜ ਅਤੇ ਗੰਦ ਪਾਉਣਾ ਦੱਸਦੇ ਹਨ ਅਸਲ ਵਿੱਚ ਇਹ ਲੋਕ ਖੁਦ ਹੀ ਸਰਕਾਰਾਂ ਦੇ ਕੈਟ-ਟਾਊਟ ਅਤੇ ਬਾਦਲ-ਭਾਜਪਾ ਦੇ ਦਲਾਲ ਬਣੇ ਹੋਏ ਹਨ। ਦਮਦਮੀ ਟਕਸਾਲ ਇੰਟਰਨੈਸ਼ਨਲ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ, ਦਲ ਖ਼ਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਪੰਚ ਪ੍ਰਧਾਨੀ ਜੱਥਾ ਤੇ ਹੋਰ ਜਥੇਬੰਦੀਆਂ ਦੀ ਅਸੀਂ ਸ਼ਲਾਘਾ ਵੀ ਕਰਦੇ ਹਾਂ ਜੋ ਸੰਗਤਾਂ ਨੂੰ ਅਕਾਲ ਤਖ਼ਤ ਸਾਹਿਬ ਉੱਤੇ ਹੀ ਜੁੜਨ ਦਾ ਸਹੀ ਸੱਦਾ ਦੇ ਰਹੀਆਂ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼