Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ

June 04, 2026 10:43 PM
Rozana Sehaj times

ਮੋਹਾਲੀ : ਭਾਰਤ ਸਰਕਾਰ ਵਲੋਂ ਰਾਸ਼ਟਰੀ ਤਪਦਿਕ ਖ਼ਾਤਮਾ ਪ੍ਰੋਗਰਾਮ ਤਹਿਤ  ਹਾਲ ਹੀ ਵਿਚ  “ਟੀ.ਬੀ. ਮੁਕਤ ਭਾਰਤ” ਐਪ ਸ਼ੁਰੂ ਕੀਤਾ ਗਿਆ ਹੈ ਤਾਕਿ ਜਾਗਰੂਕਤਾ ਦਾ ਸੁਨੇਹਾ ਵੱਧ ਤੋਂ ਵੱਧ ਫੈਲ ਸਕੇ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਇਹ ਐਪ ਐਂਡਰਾਇਡ ਮੋਬਾਈਲ ਫ਼ੋਨਾਂ ਲਈ ਪਲੇਅ ਸਟੋਰ ’ਤੇ ਉਪਲਭਧ ਹੈ ਅਤੇ ਹਰ ਨਾਗਰਿਕ ਨੂੰ ਇਸ ਦੀ ਵਰਤੋਂ ਕਰ ਕੇ ਟੀਬੀ ਖ਼ਾਤਮੇ ਦੀ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਡਾ. ਜੈਨ ਨੇ ਕਿਹਾ ਕਿ “ਟੀ.ਬੀ. ਮੁਕਤ ਭਾਰਤ” ਐਪ ਟੀਬੀ ਖਾਤਮੇ ਲਈ ਮਹੱਤਵਪੂਰਨ ਡਿਜੀਟਲ ਪਲੇਟਫਾਰਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਐਪ ਟੀਬੀ ਮਰੀਜ਼ਾਂ, ਸਿਹਤ ਕਰਮਚਾਰੀਆਂ, ਵਲੰਟੀਅਰਾਂ ਅਤੇ ਨਿਕਸ਼ੇ ਮਿੱਤਰਾਂ ਨੂੰ ਇੱਕੋ ਮੰਚ ’ਤੇ ਜੋੜ ਕੇ ਮਰੀਜ਼ਾਂ ਦੀ ਨਿਰੰਤਰ ਨਿਗਰਾਨੀ, ਇਲਾਜ ਦੀ ਪ੍ਰਗਤੀ ਅਤੇ ਪੋਸ਼ਣ ਸਹਾਇਤਾ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗੀ। ਸਿਵਲ ਸਰਜਨ ਨੇ ਦੱਸਿਆ ਕਿ ਐਪ ਵਿੱਚ ਏ.ਆਈ. ਆਧਾਰਤ ‘ਖ਼ੁਸ਼ੀ’ (ਈ-ਸੰਗਿਨੀ)’ ਫ਼ੀਚਰ ਵੀ ਸ਼ਾਮਲ ਹੈ, ਜਿਸ ਰਾਹੀਂ ਲੋਕ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਟੀਬੀ ਸਬੰਧੀ ਆਪਣੇ ਸਵਾਲਾਂ ਦੇ ਤੁਰੰਤ ਅਤੇ ਸਹੀ ਜਵਾਬ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦਸਿਆ ਕਿ ਜ਼ਿਲ੍ਹੇ ਵਿਚ 100 ਦਿਨਾ ਤੀਬਰ ਰੋਕਥਾਮ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਤਹਿਤ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦੋ ਹਫ਼ਤੇ ਪੁਰਾਣੀ ਖੰਘ, ਵਜ਼ਨ ਘਟਣਾ, ਭੁੱਖ ਘੱਟ ਲੱਗਣੀ, ਬਲਗਮ ਵਿਚ ਖ਼ੂਨ ਆਉਣਾ, ਸ਼ਾਮ ਸਮੇਂ ਬੁਖ਼ਾਰ, ਥਕਾਵਟ ਮਹਿਸੂਸ ਹੋਣਾ, ਵਾਰ ਵਾਰ ਪਸੀਨਾ ਆਉਣਾ ਟੀਬੀ ਦੇ ਸੰਕੇਤ ਅਤੇ ਲੱਛਣ ਹੋ ਸਕਦੇ ਹਨ। ਟੀਬੀ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਰਾਸ਼ਟਰੀ ਟੀਬੀ ਹੈਲਪਲਾਈਨ ਨੰਬਰ 1800-11-6666 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ