Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼: ਗ਼ੈਰ-ਕਾਨੂੰਨੀ ਸ਼ਰਾਬ ਕਾਰੋਬਾਰ ਬਰਦਾਸ਼ਤ ਨਹੀਂ

June 05, 2026 05:59 PM
Rozana Sehaj times
ਖਨੌਰੀ :  ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਜਾਰੀ ਹੁਕਮਾਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ  ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਸਿਹਤ ਵਿਭਾਗ , ਪੁਲਿਸ ਵਿਭਾਗ, ਆਬਕਾਰੀ ਵਿਭਾਗ ਅਤੇ ਡਰੱਗ ਕੰਟਰੋਲਰ ਵਿਭਾਗ ਦੀਆਂ ਜੁਆਇੰਟ ਟੀਮਾਂ ਦਾ ਗਠਨ ਕਰਕੇ ਲਗਾਤਾਰ ਚੈਕਿੰਗ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੀਥੇਨੌਲ ਦੀ ਦੁਰਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਇਹ ਲੋਕਾਂ ਦੀ ਜਾਨ ਲਈ ਵੀ ਗੰਭੀਰ ਖ਼ਤਰਾ ਬਣ ਸਕਦੀ ਹੈ। ਇਸ ਲਈ ਨਕਲੀ ਸ਼ਰਾਬ ਵੇਚਣ ਵਾਲਿਆਂ ਅਤੇ ਇਸ ਧੰਦੇ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀ ਸੀ ਨੇ ਕਿਹਾ ਕਿ ਮੀਥੇਨੌਲ (ਮਿਥਾਈਲ ਅਲਕੋਹਲ) ਇੱਕ ਜਹਿਰੀਲਾ ਕੈਮੀਕਲ ਪਦਾਰਥ ਹੈ ਅਤੇ ਇਸਦੀ ਦੁਰਵਰਤੋਂ ਨਾਲ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸੰਵੇਦਨਸ਼ੀਲ ਇਲਾਕਿਆਂ ਭਾਵ ਨਜਾਇਜ ਸ਼ਰਾਬ ਦੀ ਵਿਕਰੀ ਵਾਲੇ ਇਲਾਕਿਆਂ, ਲੇਬਰ ਕਲੋਨੀਆਂ, ਅਤੇ ਸਲੱਮ ਏਰੀਆਜ਼ ਆਦਿ ਖੇਤਰਾਂ ਵਿੱਚ ਚੈਕਿੰਗ ਕੀਤੀ ਜਾਵੇ ਅਤੇ ਇਸ ਸੰਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ।ਡਿਪਟੀ ਕਮਿਸ਼ਨਰ ਨੇ ਆਬਕਾਰੀ ਵਿਭਾਗ ਨੂੰ ਕਿਹਾ ਕਿ ਮੀਥੇਨੌਲ (ਮਿਥਾਈਲ ਅਲਕੋਹਲ) ਦੇ ਡੀਲਰਾਂ/ਅਦਾਰਿਆਂ ਦੀ ਨਿਗਰਾਨੀ ਰੱਖਣ ਲਈ ਸੰਬਧਤ ਵਿਭਾਗਾਂ ਦੀ ਜੁਆਇੰਟ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਮੀਥੇਨੌਲ (ਮਿਥਾਈਲ ਅਲਕੋਹਲ) ਦੀ ਖਰੀਦ, ਵਿਕਰੀ ਅਤੇ ਮੂਵਮੈਂਟ ਤੇ ਨਿਗਰਾਨੀ ਰੱਖੀ ਜਾ ਸਕੇ। ਡੀ ਸੀ ਨੇ ਸਮੂਹ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਮੀਥੇਨੌਲ ਅਤੇ ਹੋਰ ਰਸਾਇਣਕ ਪਦਾਰਥਾਂ ਦੇ ਲਾਇਸੈਂਸ ਜਾਰੀ ਕਰਵਾਉਣ ਵਾਲੀਆਂ ਇਕਾਈਆਂ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ। ਡਾ. ਹਿਮਾਂਸ਼ੂ ਅਗਰਵਾਲ ਨੇ ਐਕਸਾਈਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਮੀਥੇਨੌਲ ਲਈ ਜ਼ਹਿਰ ਲਾਇਸੈਂਸ ਰੱਖਣ ਵਾਲੀਆਂ ਫਰਮਾਂ ਅਤੇ ਸ਼ਰਾਬ ਨਾਲ ਸਬੰਧਤ ਲਾਇਸੈਂਸਧਾਰਕ ਇਕਾਈਆਂ ਦੀ ਵੱਖ-ਵੱਖ ਸੂਚੀ ਤਿਆਰ ਕਰਕੇ ਸਬੰਧਤ ਵਿਭਾਗਾਂ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਨਿਗਰਾਨੀ ਅਤੇ ਜਾਂਚ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਮੌਕੇ ਐਸ.ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਚੈਕਿੰਗ ਅਤੇ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਨੇ ਕਿਹਾ ਕਿ ਮੀਥੇਨੌਲ ਵਾਲੀ ਸ਼ਰਾਬ ਦੇ ਸੇਵਨ ਨਾਲ ਚੱਕਰ ਆਉਣਾ, ਉਲਟੀਆਂ, ਸਿਰ ਦਰਦ, ਧੁੰਦਲੀ ਨਜ਼ਰ, ਪੇਟ ਦਰਦ ਅਤੇ ਬੇਹੋਸ਼ੀ ਵਰਗੇ ਲੱਛਣ ਪੈਦਾ ਹੋ ਸਕਦੇ ਹਨ। ਅਜਿਹੀ ਸਥਿਤੀ ਵਿੱਚ ਤੁਰੰਤ ਡਾਕਟਰੀ ਸਹਾਇਤਾ ਲੈਣੀ ਲਾਜ਼ਮੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮੀਥੇਨੌਲ ਯੁਕਤ ਉਦਯੋਗਿਕ ਉਤਪਾਦਾਂ ਦੀ ਸੰਭਾਲ ਅਤੇ ਸਟੋਰੇਜ ਸੁਰੱਖਿਅਤ ਢੰਗ ਨਾਲ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਐਕਸਾਈਜ਼ ਰਾਜੇਸ਼ ਐਰੀ , ਐਕਸਾਈਜ਼ ਅਫ਼ਸਰ ਰੁਪਿੰਦਰ ਜੀਤ , ਡਰੱਗ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ