Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

June 05, 2026 07:09 PM
Rozana Sehaj times

ਅੰਮ੍ਰਿਤਸਰ : ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ। ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਸ੍ਰੀ ਗੁਰਪ੍ਰੀਤ ਸਿੰਘ (ਟੀ.ਓ.), ਸ੍ਰੀ ਰਮਨੀਸ਼ ਸ਼ਰਮਾ (ਟੀ.ਓ.), ਸ੍ਰੀ ਜੁਗਰਾਜ ਸਿੰਘ ਪੰਨੂ, ਸ੍ਰੀਮਤੀ ਜਗਜੀਤ ਕੌਰ (ਸੁਪਰਡੈਂਟ), ਸ੍ਰੀ ਰਵਿੰਦਰ ਸਿੰਘ, ਸ੍ਰੀ ਦੀਪਕ ਕੁਮਾਰ, ਸ੍ਰੀ ਰਣਜੀਤ ਸਿੰਘ (ਐਨ.ਐਸ.ਐਸ. ਕੋਆਰਡੀਨੇਟਰ), ਸ੍ਰੀ ਚਰਨਪ੍ਰੀਤ ਸਿੰਘ, ਸ੍ਰੀ ਗੁਰਦਵ ਸਿੰਘ, ਸ੍ਰੀ ਸੁਖਰਾਜ ਸ਼ਰਮਾ, ਸ੍ਰੀ ਨਵਦੀਪ ਸਿੰਘ, ਸ੍ਰੀ ਮਨਦੀਪ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਮੇਅਰ ਸ੍ਰੀ ਜਤਿੰਦਰ ਸਿੰਘ ਭਾਟੀਆ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸਰਕਾਰੀ ਆਈ.ਟੀ.ਆਈ. ਦੇ ਕੈਂਪਸ ਵਿੱਚ ਅੰਬ, ਅਮਰੂਦ, ਨਿੰਮ ਸਮੇਤ ਵੱਖ-ਵੱਖ ਕਿਸਮਾਂ ਦੇ 15 ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨ ਅਤੇ ਵਾਤਾਵਰਣ ਸੰਭਾਲ ਲਈ ਲਗਾਤਾਰ ਯਤਨਸ਼ੀਲ ਰਹਿਣ ਦਾ ਸੰਕਲਪ ਲਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਹਰ ਇੱਕ ਨਾਗਰਿਕ ਨੂੰ ਆਪਣੇ ਇਸ ਫ਼ਰਜ ਦੀ ਅਦਾਇਗੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਲਮੀ ਤਪਸ ਵੱਧਣ ਨਾਲ ਸਾਡੇ ਵਾਤਾਵਰਨ ਵਿੱਚ ਵੱਡੇ ਵਿਗਾੜ ਆ ਰਹੇ ਹਨ ਜਿਸ ਕਾਰਨ ਭਵਿੱਖ ਵਿੱਚ ਮਨੁੱਖ ਸਮੇਤ ਧਰਤੀ ਉੱਪਰ ਹਰ ਤਰ੍ਹਾਂ ਦੇ ਜੀਵਨ ਲਈ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਬਹੁਤ ਜ਼ਰੂਰੀ ਹੈ। ਮੇਅਰ ਸ੍ਰੀ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਇਸ ਬਰਸਾਤੀ ਸੀਜ਼ਨ ਦੌਰਾਨ ਨਗਰ ਨਿਗਮ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ ਤਾਂ ਜੋ ਇਸ ਧਾਰਮਿਕ ਨਗਰੀ ਵਿੱਚ ਹਰਾ-ਭਰਾ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਦਾ ਸੱਦਾ ਦਿੱਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼