Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਿਰਾਸਤ-ਏ-ਖ਼ਾਲਸਾ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ : ਵਿਧਾਇਕ ਡਾ. ਜਸਬੀਰ ਸਿੰਘ ਸੰਧੂ

June 05, 2026 07:31 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸਾਫ-ਸੁਥਰੀ ਊਰਜਾ ਪੈਦਾ ਕਰਨ ਦੀ ਦਿਸਾ ਵੱਲ ਵੱਡੀ ਪਹਿਲਕਦਮੀ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇਮਾਰਤਾਂ ਵਿਖੇ 2 ਮੈਗਾਵਾਟ ਸੋਲਰਾਈਜੇਸਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਗਸਤ 2026 ਦੇ ਅੱਧ ਤੱਕ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ 661 ਸਰਕਾਰੀ ਇਮਾਰਤਾਂ ‘ਤੇ 18.6 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਲਈ ਵਰਕ ਆਰਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 34 ਸਰਕਾਰੀ ਇਮਾਰਤਾਂ ‘ਤੇ 1.413 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਏ ਜਾ ਚੁੱਕੇ ਹਨ। ਵਿਧਾਇਕ ਡਾ. ਸੰਧੂ ਨੇ ਅੱਗੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਗਲੀਆਂ ਰਾਤਾਂ ਨੂੰ ਵੀ ਰੌਸਨ ਕਰਨ ਲਈ ਇੱਕ ਵੱਖਰੀ ਪਹਿਲਕਦਮੀ ਕੀਤੀ ਗਈ ਹੈ ਅਤੇ ਰਾਜ ਸਰਕਾਰ ਨੇ ਪੇਡਾ ਨੂੰ ਅਗਲੇ ਛੇ ਮਹੀਨਿਆਂ ਦੇ ਅੰਦਰ ਤਿੰਨ ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪਹਿਲਾਂ ਹੀ ਪੰਜਾਬ ਭਰ ਦੇ 5,835 ਪਿੰਡਾਂ ਵਿੱਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾ ਚੁੱਕੀ ਹੈ। ਡਾ. ਸੰਧੂ ਨੇ ਕਿਹਾ ਕਿ 18.6 ਮੈਗਾਵਾਟ ਦੇ ਇਹ ਪ੍ਰੋਜੈਕਟ ਅਤੇ 3 ਲੱਖ ਸਟਰੀਟ ਲਾਈਟਾਂ ਪੰਜਾਬ ਦੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਲਾਨਾ ਕਰੋੜਾਂ ਦੀ ਬਚਤ ਵੀ ਕਰਨਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼