Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

June 05, 2026 07:35 PM
Rozana Sehaj times

ਅੰਮ੍ਰਿਤਸਰ :  ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਸ਼ਾਮਲ ਹਨ। ਹਰੇਕ ਹਸਪਤਾਲ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓ.ਆਰ.ਐਸ. ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ। ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਵਿੱਚ ਲੋੜੀਂਦੀ ਸਹੂਲਤ ਦਿੱਤੀ ਗਈ ਹੈ। ਸੂਬੇ ਵੱਲੋਂ ਗਰਮੀ ਸਬੰਧੀ ਬਿਮਾਰੀ (ਐਚ.ਆਰ.ਆਈ.) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਟਰਾਂਸਪੋਰਟ ਵਿਭਾਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਚੇਅਰਮੈਨ ਛੀਨਾ ਨੇ ਸੂਬਾ ਵਾਸੀਆਂ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਅੱਤ ਦੀ ਗਰਮੀ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਮ ਲੋਕਾਂ ਲਈ ਹੀਟਵੇਵ ਸੇਫਟੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹੀਟਵੇਵ ਸੇਫਟੀ ਐਡਵਾਈਜ਼ਰੀ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓ.ਆਰ.ਐਸ., ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ ਜਾਂ ਤੌਲੀਏ ਦੀ ਵਰਤੋਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਹੀ ਬਾਹਰੀ ਕੰਮ ਕਰੋ। ਸਮਝਦਾਰੀ ਨਾਲ ਖਾਓ, ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ। ਘਰ ਨੂੰ ਅੰਦਰੋਂ ਠੰਡਾ ਰੱਖੋ, ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ। ਕਾਮਿਆਂ ਦੀ ਸੁਰੱਖਿਆ ਸਬੰਧੀ ਉਨ੍ਹਾਂ ਕਿਹਾ ਕਿ ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ। ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਸਿਖਰ ਦੁਪਹਿਰੇ ਵੇਲੇ ਧੁੱਪ ਤੋਂ ਬਚਣਾ ਚਾਹੀਦਾ ਹੈ। ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਉਦੋਂ ਤੱਕ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ। ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ। ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਭਾਰੀ ਭੋਜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਸਰੀਰ ਦਾ ਉੱਚ ਤਾਪਮਾਨ (40 ਡਿਗਰੀ ਸੈਲਸੀਅਸ ਜਾਂ ਵੱਧ ਹੋਵੇ), ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ - ਗਰਮ, ਲਾਲ ਅਤੇ ਖੁਸ਼ਕ ਚਮੜੀ, ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ ਦੇ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਐਮਰਜੈਂਸੀ ਹੈਲਪਲਾਈਨ 104, 108 ਜਾਂ 112 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼