Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅਡਾਨੀ ਫਾਊਂਡੇਸ਼ਨ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

June 05, 2026 07:59 PM
Rozana Sehaj times

ਅੰਮ੍ਰਿਤਸਰ : ਅਡਾਨੀ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਕੇਵੀ ਵਿਊਜ਼ ਵੱਲੋਂ ਸਾਂਝੇ ਤੌਰ `ਤੇ ਹੋਟਲ ਹੌਲੀਡੇ ਇੰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਕੁਨਾਲ ਵਿੱਜ, ਰੀਜਨਲ ਹੈੱਡ ਟੈਕਨੀਕਲ ਸਰਵਿਸਿਜ਼, ਅਡਾਨੀ ਗਰੁੱਪ ਅੰਮ੍ਰਿਤਸਰ ਨੇ ਦੱਸਿਆ ਕਿ ਅਡਾਨੀ ਫਾਊਂਡੇਸ਼ਨ ਵੱਲੋਂ 18 ਮਈ 2026 ਤੋਂ 24 ਜੂਨ 2026 ਤੱਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਅਤੇ ਕੇਵੀ ਵਿਊਜ਼ ਦੇ ਸਹਿਯੋਗ ਨਾਲ ਇੱਕ ਮੇਗਾ ਖੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 40,000 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ 20,000 ਯੂਨਿਟ ਅਡਾਨੀ ਗਰੁੱਪ ਦੇ ਠੇਕੇਦਾਰਾਂ ਰਾਹੀਂ ਅਤੇ ਬਾਕੀ 20,000 ਯੂਨਿਟ ਵੱਖ-ਵੱਖ ਸਮਾਜਿਕ ਅਤੇ ਸੇਵਾਮੁਖੀ ਚੈਨਲਾਂ ਰਾਹੀਂ ਇਕੱਠੇ ਕੀਤੇ ਜਾਣਗੇ। ਸ੍ਰੀ ਕੁਨਾਲ ਵਿੱਜ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ, ਜੋ ਅਨੇਕਾਂ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੇਵੀ ਵਿਊਜ਼ ਦੇ ਡਾਇਰੈਕਟਰ ਅਤੇ ਰੈਡ ਕਰਾਸ ਸੁਸਾਇਟੀ ਨਾਲ ਜੁੜੇ ਇਵੈਂਟ ਮੈਨੇਜਰ ਸ੍ਰੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੱਗ ਰਹੇ ਇਨ੍ਹਾਂ ਖੂਨਦਾਨ ਕੈਂਪਾਂ ਦੇ ਆਯੋਜਨ ਦੀ ਜ਼ਿੰਮੇਵਾਰੀ ਕੇਵੀ ਵਿਊਜ਼ ਵੱਲੋਂ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਾਰੇ ਵਲੰਟੀਅਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਰਹੇ ਹਨ।ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਵਿੱਚ ਹੁਣ ਤੱਕ ਲੱਗੇ ਕੈਂਪਾਂ ਰਾਹੀਂ 137 ਯੂਨਿਟ ਖੂਨ ਇਕੱਤਰ ਕੀਤਾ ਜਾ ਚੁੱਕਾ ਹੈ ਅਤੇ ਇਸ ਮੁਹਿੰਮ ਦੌਰਾਨ 300 ਯੂਨਿਟ ਖੂਨ ਇਕੱਠਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਾਨਵਤਾ ਦੀ ਸੇਵਾ ਦਾ ਸਭ ਤੋਂ ਉੱਤਮ ਰੂਪ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ `ਤੇ ਖੂਨਦਾਨ ਕਰਨਾ ਚਾਹੀਦਾ ਹੈ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਤਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼