ਖਨੌਰੀ : ਪਿੰਡ ਬਕਰਾਹਾ ਦੇ ਗੁਰਦੁਆਰਾ ਸਾਹਿਬ ਵਿਖੇ ਸਵਰਗੀ ਮਾਤਾ ਕੁਲਵਿੰਦਰ ਕੌਰ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 26 ਵਲੰਟੀਅਰਾਂ ਨੇ ਖੂਨਦਾਨ ਕਰਕੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਗਮਛੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਕੈਂਪ ਦੀ ਰਸਮੀ ਸ਼ੁਰੂਆਤ ਗੁਰਭੇਜ ਸਿੰਘ ਢਿਲੋਂ, ਉਨ੍ਹਾਂ ਦੇ ਪੁੱਤਰ ਸੁਖਮਾਨ ਸਿੰਘ, ਪੋਤੇ ਅਤੇ ਸਰਪੰਚ ਮਾਲਕ ਸਿੰਘ ਵੱਲੋਂ ਖੂਨਦਾਨ ਕਰਕੇ ਕੀਤੀ ਗਈ। ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ, ਡੀਟੀਓ ਕਰਨ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ, ਸਾਬਕਾ ਸਰਪੰਚ ਸੁਖਜੀਤ ਸਿੰਘ, ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ ਅਤੇ ਰਵੀ ਬਾਦਸ਼ਾਹਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਕੈਂਪ ਪ੍ਰਬੰਧਕ ਹਰਜੀਤ ਸਿੰਘ ਢਿਲੋਂ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਇਸ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਜਥੇਦਾਰ ਜਗਮੀਤ ਸਿੰਘ ਹਰਿਆਊ ਅਤੇ ਚੇਅਰਮੈਨ ਤੇਜਿੰਦਰ ਸਿੰਘ ਮਹਿਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਤਾ ਜੀ ਦੀ ਯਾਦ ਵਿੱਚ ਖੂਨਦਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੂਨ ਲੋੜਵੰਦ ਮਰੀਜ਼ਾਂ ਲਈ ਸੰਜੀਵਨੀ ਦੇ ਬਰਾਬਰ ਹੈ ਅਤੇ ਇਹ ਕਿਸੇ ਫੈਕਟਰੀ ਜਾਂ ਕਾਰਖਾਨੇ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ।
ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੁੱਪ ਵੱਲੋਂ 5 ਜੂਨ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਵਿਖੇ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕੈਂਪ ਲਗਾਇਆ ਜਾਵੇਗਾ।
ਇਸ ਮੌਕੇ ਕੰਬੋਜ ਵੈਲਫੇਅਰ ਬੋਰਡ ਦੇ ਡਾਇਰੈਕਟਰ ਤੇ ਕੌਂਸਲਰ ਕੁਲਦੀਪ ਸਿੰਘ ਥਿੰਦ, ਰਣਜੀਤ ਸਿੰਘ ਵਿਰਕ (ਪ੍ਰਧਾਨ ਟਰੱਕ ਯੂਨੀਅਨ ਪਾਤੜਾਂ), ਕੌਂਸਲਰ ਮਨਵੀਰ ਸਿੰਘ ਸੰਧੂ, ਲਾਭ ਸਿੰਘ, ਬਿਕਰਮਜੀਤ ਸਿੰਘ ਸਰਪੰਚ ਡਰੌਲੀ, ਲਖਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਜਿੰਦਰ ਸਿੰਘ ਢਿਲੋਂ, ਸੰਤੋਖ ਸਿੰਘ, ਕਾਰਜ ਸਿੰਘ ਬਕਰਾਹਾ, ਨਿਧਾਨ ਸਿੰਘ ਜੈਖਰ, ਗੁਰਵਿੰਦਰ ਸਿੰਘ ਸੰਧੂ ਗੋਪੀ, ਅਮਰਜੀਤ ਸਿੰਘ ਰਾਮਗੜ੍ਹੀਆ, ਅਜੈਬ ਸਿੰਘ ਮੱਲੀ, ਦਵਿੰਦਰ ਸਿੰਘ ਨੰਬਰਦਾਰ, ਗੁਰਦੀਪ ਸਿੰਘ ਨੰਬਰਦਾਰ ਅਤੇ ਸੰਤੋਖ ਸਿੰਘ ਕਲਵਾਨੂੰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ: ਪਿੰਡ ਬਕਰਾਹਾ ਵਿਖੇ ਲਗਾਏ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ