Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਸ਼ਿਆਂ ਖ਼ਿਲਾਫ਼ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਜੌੜਾਮਾਜਰਾ

June 05, 2026 08:36 PM
ਹਰਜੀਤ ਸਿੰਘ
ਸਮਾਣਾ : ਅੱਜ ਸਮਾਣਾ ਵਿਖੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਸਮਾਣਾ ਦੀ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਰਿਚਾ ਗੋਇਲ, ਡੀ.ਐਸ.ਪੀ. ਸਮਾਣਾ ਫਤਹਿ ਸਿੰਘ ਬਰਾੜ ਸਮੇਤ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
 
 
ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਸ ਮੁਹਿੰਮ ਦੀ ਸਫਲਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ ਜੌੜਾਮਾਜਰਾ ਨੇ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਸਰਕਾਰ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਡੀ.ਐਮ. ਰਿਚਾ ਗੋਇਲ, ਡੀ.ਐਸ.ਪੀ. ਸਮਾਣਾ ਫਤਹਿ ਸਿੰਘ ਬਰਾੜ ਨੇ ਵੀ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਮੈਂਬਰਾਂ ਨੂੰ ਕਾਰਡ ਵੀ ਜਾਰੀ ਕੀਤੇ ਗਏ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ