Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

June 05, 2026 08:42 PM
Rozana Sehaj times

ਚੰਡੀਗੜ੍ਹ :  ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।  ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱਖ-ਰਖਾਅ, ਰਸੋਈਆਂ ਦੀ ਸਫਾਈ, ਰਸੋਈਏ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਸਕੂਲ ਸਿਹਤ ਪ੍ਰੋਗਰਾਮ ਬਾਰੇ ਕਮਿਸ਼ਨ ਨੇ ਸਕੂਲਾਂ ਵਿੱਚ ਸਿਹਤ ਜਾਂਚ, ਵਿਕਾਸ ਦੀ ਨਿਗਰਾਨੀ ਅਤੇ ਸਫਾਈ ਅਭਿਆਸਾਂ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਚੇਅਰਮੈਨ ਨੇ ਕੁਪੋਸ਼ਣ ਦੀ ਜਲਦੀ ਪਛਾਣ ਅਤੇ ਸਕੂਲ ਪੱਧਰ 'ਤੇ ਪੋਸ਼ਣ ਸਬੰਧੀ ਕਮੀਆਂ ਨੂੰ ਦੂਰ ਕਰਨ ਲਈ ਸਿਹਤ, ਸਿੱਖਿਆ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਵਿਚਕਾਰ ਤਾਲਮੇਲ ਅਧਾਰਿਤ ਕਾਰਵਾਈ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ , 2013 ਦੇ ਉਪਬੰਧਾਂ 'ਤੇ ਜਾਗਰੂਕਤਾ ਮੁਹਿੰਮ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਜਨਤਕ ਵੰਡ ਪ੍ਰਣਾਲੀ ਦੇ ਅਧੀਨ ਹੱਕ, ਸ਼ਿਕਾਇਤ ਨਿਵਾਰਣ ਵਿਧੀਆਂ ਅਤੇ ਭੋਜਨ ਸੁਰੱਖਿਆ ਮਾਪਦੰਡ ਸ਼ਾਮਲ ਹਨ। ਇਹ ਪਾਇਆ  ਗਿਆ ਕਿ ਪੰਚਾਇਤੀ ਰਾਜ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਨਿਰੰਤਰ ਪਹੁੰਚ ਰਾਹੀਂ ਇਹ ਯਕੀਨੀ ਬਣਾਉਣ ਦੀ ਲੋਡ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਤੋੰ ਲਾਭ ਪ੍ਰਾਪਤ ਹੋਣ । ਚੇਅਰਮੈਨ ਨੇ ਜ਼ਿਲ੍ਹਾ-ਪੱਧਰੀ ਅਧਿਕਾਰੀਆਂ ਨੂੰ ਆਈ. ਈ. ਸੀ. ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਿਆਪਕ ਪ੍ਰਸਾਰ ਲਈ ਸਥਾਨਕ ਮੀਡੀਆ, ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਰਗੇ ਨਵੀਨਤਾਕਾਰੀ ਸਾਧਨਾਂ ਨੂੰ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ।  ਮੀਟਿੰਗ ਦੀ ਸਮਾਪਤੀ ਵਿੱਚ ਚੇਅਰਮੈਨ ਨੇ ਉਕਤ ਮੁੱਦਿਆਂ 'ਤੇ ਮਹੀਨਾਵਾਰ ਸਮੀਖਿਆ, ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਨ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਚੋਟੀ ਦੇ 3 ਸਕੂਲਾਂ ਅਤੇ ਆਂਗਣਵਾੜੀਆਂ ਨੂੰ ਰਾਜ ਪੱਧਰ 'ਤੇ ਮਾਨਤਾ ਦਿੱਤੀ ਜਾਵੇਗੀ। ਚੇਅਰਮੈਨ ਨੇ ਅੱਗੇ ਦੁਹਰਾਇਆ ਕਿ ਭੋਜਨ ਸੁਰੱਖਿਆ ਮਨੁੱਖੀ ਸਨਮਾਨ ਦਾ ਅਨਿੱਖੜਵਾਂ ਅੰਗ ਹੈ ਅਤੇ ਲਾਗੂਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਅੰਤਰ-ਵਿਭਾਗੀ ਤਾਲਮੇਲ ਅਤੇ ਉਹਨਾਂ ਨੇ ਸਮੇਂ ਸਿਰ ਰਿਪੋਰਟਿੰਗ ਦੀ ਮੰਗ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਸਰਗਰਮ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ ਕਿ ਕੋਈ ਵੀ ਬੱਚਾ ਜਾਂ ਘਰ ਢੁਕਵੇਂ ਅਤੇ ਪੌਸ਼ਟਿਕ ਭੋਜਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ  ਮੌਜੂਦ ਪਤਵੰਤਿਆਂ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਕਨੂ ਥਿੰਦ ਤੇ ਹੋਰ ਸ਼ਾਮਲ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ