Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

June 05, 2026 08:45 PM
Rozana Sehaj times
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ  ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼