Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ

June 05, 2026 08:49 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ  ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ। ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ  ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਪੀ.ਐਸ.ਟੀ.ਸੀ. ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ 'ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਦਫ਼ਤਰੀ ਦੇਰੀ ਨੂੰ ਖ਼ਤਮ ਕਰਨ ਲਈ, ਉਨ੍ਹਾਂ ਨੇ ਕਮਿਸ਼ਨ ਦੇ ਮੈਂਬਰਾਂ ਨੂੰ ਸਕੱਤਰ-ਪੱਧਰ ਦੇ ਅਧਿਕਾਰੀਆਂ ਨਾਲ ਸਰਗਰਮ ਵਟਸਐਪ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਸਬੰਧਤ ਸੂਬੇ ਦੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਸਮਰਪਿਤ ਨੋਡਲ ਅਫ਼ਸਰ ਤੁਰੰਤ ਤਾਇਨਾਤ ਕਰਨ ਦਾ ਹੁਕਮ ਦਿੱਤਾ। ਵਪਾਰਕ ਭਾਈਚਾਰੇ ਨੂੰ ਦਰਪੇਸ਼ ਸੁਰੱਖਿਆ ਅਤੇ ਇਸ ਸਬੰਧੀ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ, ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, "ਇਹ ਸਮਰਪਿਤ ਸੈੱਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ 'ਤੇ ਤੁਰੰਤ, ਉੱਚ-ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।" ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਪੀ.ਐਸ.ਟੀ.ਸੀ. ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਨੋਟਿਸ ਲੋੜੀਂਦਾ ਸਮਾਂ ਪਹਿਲਾਂ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ, "ਜਨਤਕ ਜਾਗਰੂਕਤਾ ਵਧਾਉਣ ਲਈ ਇਨ੍ਹਾਂ ਮੀਟਿੰਗਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਾ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਮੁੱਖ ਮੰਤਰੀ ਵੱਲੋਂ ਭੇਜੇ ਜਾਣ ਵਾਲੇ ਸੱਦਾ ਪੱਤਰ ਨਿਰਧਾਰਤ ਮੀਟਿੰਗਾਂ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਸਬੰਧਤ ਵਪਾਰੀਆਂ ਤੱਕ ਪਹੁੰਚਣੇ ਚਾਹੀਦੇ ਹਨ।" ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ। ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਅਧਿਕਾਰੀ ਜਿਨ੍ਹਾਂ ਵਿੱਚ ਵਿੱਤੀ ਕਮਿਸ਼ਨਰ (ਕਰ) ਅਜੀਤ ਬਾਲਾਜੀ ਜੋਸ਼ੀ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਬੀ. ਸ੍ਰੀਨਿਵਾਸਨ, ਕਰ ਕਮਿਸ਼ਨਰ ਜਤਿੰਦਰਾ ਜੋਰਵਾਲ, ਸਕੱਤਰ ਪੀ.ਐਸ.ਟੀ.ਸੀ. ਪੁਨੀਤ ਗੋਇਲ, ਡਾਇਰੈਕਟਰ ਸਥਾਨਕ ਸਰਕਾਰਾਂ ਏ. ਐਸ. ਬਰਾੜ, ਵਿਸ਼ੇਸ਼ ਸਕੱਤਰ (ਕਿਰਤ) ਰਵਿੰਦਰ ਸਿੰਘ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ