Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

June 05, 2026 08:54 PM
Rozana Sehaj times
ਚੰਡੀਗੜ੍ਹ/ਗੜ੍ਹਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ। ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਸ. ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੀ ਜਾਵੇ ਅਤੇ ਲੰਬਿਤ ਪਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ। ਪ੍ਰੋਗਰਾਮ ਦੇ ਅੰਤ ਵਿੱਚ ਲੋਕਾਂ ਨੇ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ 'ਤੇ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ। ਇਸ ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ