Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

June 05, 2026 09:06 PM
Rozana Sehaj times
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾਵੇਸ਼ੀ ਅਤੇ ਅੱਪ ਟੂ ਡੇਟ ਹੋਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪੂਰਨ ਅਖੰਡਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਕਰਮਚਾਰੀ ਅਤੇ ਨਵੀਨਤਕਨਾਲੋਜੀ ਦੀ ਰਣਨੀਤਕ ਵਰਤੋਂ ਬੁਨਿਆਦੀ ਪਹਿਲੂ ਹਨ। ਤਕਨੀਕੀ ਸੈਸ਼ਨਾਂ ਦੀ ਅਗਵਾਈ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਈ.ਟੀ. ਮਾਹਿਰਾਂ ਨੇ ਕੀਤੀ। ਭਾਰਤੀ ਚੋਣ ਕਮਿਸ਼ਨ ਦੇ ਮੁੱਖ ਭਾਗੀਦਾਰਾਂ ਅਤੇ ਫੈਸਿਲੀਟੇਟਜ਼ ਵਿੱਚ ਡਾ. ਸੀਮਾ ਖੰਨਾ ਅਤੇ ਤਕਨੀਕੀ ਮਾਹਿਰਾਂ ਦੀ ਇੱਕ ਵਿਸ਼ੇਸ਼ ਟੀਮ ਸ਼ਾਮਲ ਸੀ। ਸੈਸ਼ਨ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਨੂੰ ਪੂਰੀ ਤਰ੍ਹਾਂ ਪੇਸ਼ੇਵਰ, ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਢੰਗ ਨਾਲ ਲਾਗੂ ਕਰਨ ਸਬੰਧੀ ਸੂਬੇ ਦੇ ਚੋਣ ਅਮਲੇ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ