Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਹਲਕੇ ਦੇ ਪਿੰਡਾਂ ਦੀ ਬਦਲੇਗੀ ਨੁਹਾਰ 

June 05, 2026 09:35 PM
ਦਰਸ਼ਨ ਸਿੰਘ ਚੌਹਾਨ
ਮੰਤਰੀ ਅਮਨ ਅਰੋੜਾ ਨੇ ਵੰਡੇ ਮਨਜ਼ੂਰੀ ਪੱਤਰ 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਲਈ ਕਰੀਬ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਗਈ ਹੈ।
ਵੀਰਵਾਰ ਨੂੰ ਸੁਨਾਮ ਵਿਖੇ ਦੇਰ ਸ਼ਾਮ ਵਿਕਾਸ ਕਾਰਜਾਂ ਲਈ ਮਨਜ਼ੂਰੀ ਪੱਤਰ ਵੰਡਣ ਲਈ ਆਯੋਜਿਤ ਕੀਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ , ਇਸੇ ਉਦੇਸ਼ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨਜ਼ੂਰ ਕੀਤੇ ਗਏ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਸਮੁੱਚੀ ਤਸਵੀਰ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸੋਨੀ ਵਿਰਕ, ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਮਨਪ੍ਰੀਤ ਬਾਂਸਲ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ