ਭੁੰਨਰਹੇੜੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਅਤੇ ਹਲਕਾ ਸਨੌਰ ਵਿੱਚ ਕਰਵਾਏ ਜਾ ਰਹੇ ਚੌਤਰਫ਼ਾ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲਹਿਰ ਤਹਿਤ ਅੱਜ ਹਲਕੇ ਵਿੱਚ ਪਾਰਟੀ ਨੂੰ ਉਸ ਸਮੇਂ ਬਹੁਤ ਵੱਡੀ ਸੰਗਠਨਾਤਮਕ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਸੰਮਤੀ ਮੈਂਬਰ ਰਾਮ ਸਿੰਘ ਜਲਬੇੜਾ ਦੀ ਯੋਗ ਅਗਵਾਈ ਵਿੱਚ ਸੈਂਕੜੇ ਪਿੰਡ ਵਾਸੀ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਨੂੰ ਨਕਾਰ ਕੇ 'ਆਪ' ਪਰਿਵਾਰ ਵਿੱਚ ਸ਼ਾਮਲ ਹੋ ਗਏ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸੈਂਕੜੇ ਪਿੰਡ ਵਾਸੀਆਂ ਨੂੰ ਸਿਰੋਪਾਓ ਭੇਟ ਕਰਕੇ ਜੱਥੇਬੰਦੀ ਵਿੱਚ ਨਿੱਘਾ ਸਵਾਗਤ ਕੀਤਾ। ਸ. ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਅਤੇ ਮਿਹਨਤੀ ਆਗੂਆਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਸਾਥੀ ਅਤੇ ਆਗੂ ਨੂੰ ਜੱਥੇਬੰਦੀ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਰਾਮ ਸਿੰਘ ਜਲਬੇੜਾ ਵਰਗੇ ਜ਼ਮੀਨੀ ਆਗੂ ਦੀ ਅਗਵਾਈ ਵਿੱਚ ਸੈਂਕੜੇ ਪਿੰਡ ਵਾਸੀਆਂ ਦਾ 'ਆਪ' 'ਤੇ ਭਰੋਸਾ ਜਤਾਉਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਇਲਾਕੇ ਦੇ ਲੋਕ ਵਿਕਾਸ ਅਤੇ ਬਦਲਾਅ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਗੱਭਰੂਆਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਅਹੁਦੇਦਾਰ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।