ਬਰਨਾਲਾ : ਪ੍ਰੇਮ ਅੱਖਾਂ ਦਾ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਵੱਲੋਂ ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ। ਡਾਕਟਰਾਂ ਦੀ ਟੀਮ ਵੱਲੋਂ ਲਗਭਗ 220 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 35 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਅਤੇ ਸਮੇਂ-ਸਿਰ ਇਲਾਜ ਸੰਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਮੂਹ ਨਗਰ ਪੰਚਾਇਤ, ਸੁਖਵਿੰਦਰ ਦਾਸ (ਸਰਪੰਚ) , ਗੁਰਤੇਜ ਸਿੰਘ ਮਾਸਟਰ ,ਹਰਭੋਲ ਸਿੰਘ ,ਸਮਨਦੀਪ ਸਿੰਘ, ਦਿਲਜੋਤ ਸਿੰਘ, ਬੇਅੰਤ ਸਿੰਘ ,ਤਜਿੰਦਰ ਜਗਦੇ ,ਜਗਸੀਰ ਸਿੰਘ, ਆਤਮਾ ਸਿੰਘ, ਬਲਰਾਜ ਸਿੰਘ ,ਦਾ ਵਿਸ਼ੇਸ਼ ਸਹਿਯੋਗ ਰਿਹਾ -ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਦੇ ਪ੍ਰਬੰਧਕ ਡਾਕਟਰ ਰੂਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਅਤੇ ਗਰੀਬ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।