Sunday, November 02, 2025

National

ਜੰਮੂ ਏਅਰਪੋਰਟ 'ਚ ਧਮਾਕਾ

June 27, 2021 08:53 AM
SehajTimes

ਜੰਮੂ: ਜੰਮੂ ਦੇ ਤਕਨੀਕੀ ਹਵਾਈ ਅੱਡੇ ਦੇ ਕੰਪਲੈਕਸ ਵਿਚ ਰਾਤ ਦੇ ਕਰੀਬ ਦੋ ਵਜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਸਾਵਧਾਨੀ ਦੇ ਤੌਰ 'ਤੇ ਬੰਬ ਡਿਸਪੋਜ਼ਲ ਟੀਮ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਹਾਲਾਂਕਿ, ਪੁਲਿਸ ਜਾਂ ਕਿਸੇ ਹੋਰ ਏਜੰਸੀ ਵੱਲੋਂ ਅਜੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਇਹ ਜਲਦ ਹੀ ਸਾਹਮਣੇ ਆ ਜਾਵੇਗਾ। ਇਸ ਧਮਾਕੇ ਦੀ ਆਵਾਜ਼ ਬਹੁਤ ਦੂਰ ਤੱਕ ਸੁਣੀ ਗਈ ਹੈ। ਜਾਣਕਾਰੀ ਅਨੁਸਾਰ ਇਸ ਜਗ੍ਹਾ 'ਤੇ ਭਾਰਤੀ ਹਵਾਈ ਸੈਨਾ ਦਾ ਸਟੇਸ਼ਨ ਹੈੱਡਕੁਆਰਟਰ ਅਤੇ ਜੰਮੂ ਦਾ ਮੁੱਖ ਹਵਾਈ ਅੱਡਾ ਵੀ ਇਸ ਕੰਪਲੈਕਸ ਵਿੱਚ ਆਉਂਦਾ ਹੈ। ਧਮਾਕੇ ਤੋਂ ਬਾਅਦ ਆਸ ਪਾਸ ਦੇ ਖੇਤਰ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਹਵਾਈ ਸੈਨਾ, ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਧਮਾਕੇ ‘ਤੇ ਇਸ ਮਾਮਲੇ ਨਾਲ ਜੁੜੇ ਇੱਕ ਅਧਿਕਾਰੀ ਨੇ ਦੱਸਿਆ ਕਿ ਏਅਰਪੋਰਟ ਸਟੇਸ਼ਨ ਦੇ ਅੰਦਰ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਚੰਗੀ ਗੱਲ ਇਹ ਹੈ ਕਿ ਧਮਾਕੇ ਵਿੱਚ ਨਾ ਤਾਂ ਜਵਾਨ ਜ਼ਖ਼ਮੀ ਹੋਇਆ ਹੈ ਅਤੇ ਨਾ ਹੀ ਕੋਈ ਸਾਜ਼ੋ-ਸਾਮਾਨ ਨੁਕਸਾਨਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਜਾਂਚ ਹੁਣੇ ਚੱਲ ਰਹੀ ਹੈ। ਇਸ ਵਿਚਕਾਰ ਜੰਮੂ ਦੇ ਤ੍ਰਿਕੁਤਾ ਨਗਰ ਥਾਣੇ ਵਿਚ ਵੇਵ ਮਾਲ ਦੇ ਨੇੜੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਅੱਤਵਾਦੀ ਦਾ ਨਾਮ ਨਦੀਮ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ, ਅੱਤਵਾਦੀ ਕੋਲੋਂ 5 ਕਿੱਲੋ ਦਾ ਆਈ. ਈ. ਡੀ. ਬਰਾਮਦ ਹੋਇਆ ਹੈ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ