Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਭਾਜਪਾ ਦੀ ਨਵੀਂ ਲੀਡਰਸ਼ਿਪ ਅੱਗੇ ਵੱਡੀ ਚੁਣੌਤੀ

June 05, 2026 10:02 PM
Rozana Sehaj times
ਬਰਨਾਲਾ :  ਪੰਜਾਬ ਭਾਜਪਾ ਦੀ ਸਿਆਸਤ ਵਿੱਚ ਇਨ੍ਹਾਂ ਦਿਨਾਂ ਦੌਰਾਨ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਪਾਰਟੀ ਹਾਈਕਮਾਨ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪਣ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੰਜਾਬ ਦੀ ਸਰਗਰਮ ਸਿਆਸਤ ਵਿੱਚ ਵਧਦੇ ਦਖ਼ਲ ਨੇ ਵੀ ਸਿਆਸੀ ਹਲਕਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜਿੱਤ ਦਰਜ ਕਰ ਸਕਣਗੇ? ਅਤੇ ਕੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜੇਕਰ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ  ਹਲਕੇ ਵਾਲੇ ਖੇਤਰ ਵਿੱਚ ਭਾਜਪਾ ਲਈ ਜਿੱਤ ਹਾਸਲ ਕਰ ਸਕਣਗੇ?
 
ਲਗਾਤਾਰ ਹਾਰਾਂ ਤੋਂ ਬਾਅਦ ਕੇਵਲ ਢਿੱਲੋਂ ਲਈ ਅਗਨੀ ਪਰੀਖਿਆ
 
ਕੇਵਲ ਸਿੰਘ ਢਿੱਲੋਂ ਪੰਜਾਬ ਦੀ ਰਾਜਨੀਤੀ ਦਾ ਜਾਣਿਆ-ਪਛਾਣਿਆ ਚਿਹਰਾ ਹਨ। ਬਰਨਾਲਾ ਖੇਤਰ ਵਿੱਚ ਉਹ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਆਗੂ ਰਹੇ ਹਨ, ਪਰ ਪਿਛਲੇ ਕੁਝ ਸਾਲਾਂ ਵਿੱਚ ਉਨ੍ਹਾਂ ਦਾ ਚੋਣੀ ਗ੍ਰਾਫ ਲਗਾਤਾਰ ਹੇਠਾਂ ਆਇਆ ਹੈ। ਲੋਕਾਂ ਵਿੱਚ ਇਹ ਵੀ ਚਰਚਾ ਆਮ ਰਹਿੰਦੀ ਹੈ ਕਿ ਕੇਵਲ ਸਿੰਘ ਢਿੱਲੋ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦਾ ਦੂਰ ਚਲੇ ਜਾਂਦੇ ਹਨ। ਹੁਣ ਜਦੋਂ ਭਾਜਪਾ ਨੇ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਹੈ ਤਾਂ ਉਨ੍ਹਾਂ ਲਈ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨਾ ਹੀ ਨਹੀਂ ਸਗੋਂ ਆਪਣੇ ਸਿਆਸੀ ਪ੍ਰਭਾਵ ਨੂੰ ਵੀ ਮੁੜ ਸਥਾਪਿਤ ਕਰਨਾ ਇੱਕ ਵੱਡੀ ਚੁਣੌਤੀ ਹੋਵੇਗੀ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕੇਵਲ ਢਿੱਲੋਂ ਆਪਣੇ ਹਲਕੇ ਵਿੱਚ ਮਜ਼ਬੂਤ ਸਥਿਤੀ ਨਹੀਂ ਬਣਾਉਂਦੇ ਤਾਂ ਵਿਰੋਧੀ ਧਿਰ ਉਨ੍ਹਾਂ ਦੇ ਨੇਤ੍ਰਿਤਵ 'ਤੇ ਸਵਾਲ ਖੜ੍ਹੇ ਕਰ ਸਕਦੀ ਹੈ।
 
ਧੂਰੀ ਵਿੱਚ ਰਵਨੀਤ ਬਿੱਟੂ ਦੀ ਸਰਗਰਮੀ ਨੇ ਵਧਾਈਆਂ ਚਰਚਾਵਾਂ
 
ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਨਗਰ ਕੌਂਸਲ ਚੋਣਾਂ ਦੌਰਾਨ ਉਹ ਧੂਰੀ ਵਿੱਚ ਕਾਫੀ ਸਰਗਰਮ ਨਜ਼ਰ ਆਏ। ਮੀਡੀਆ ਸੂਤਰਾਂ ਮੁਤਾਬਕ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਵਨੀਤ ਬਿੱਟੂ ਨੂੰ ਪੰਜਾਬ ਵਿੱਚ ਹੋਰ ਵੱਡੀ ਭੂਮਿਕਾ ਦੇ ਸਕਦੀ ਹੈ। ਚਰਚਾ ਇਹ ਵੀ ਹੈ ਕਿ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਵਾਇਆ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਜੇਕਰ ਅਜਿਹਾ ਹੁੰਦਾ ਹੈ ਤਾਂ ਧੂਰੀ ਦੀ ਸਿਆਸਤ ਹੋਰ ਵੀ ਦਿਲਚਸਪ ਹੋ ਸਕਦੀ ਹੈ, ਕਿਉਂਕਿ ਇਹ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦਾ ਰਵਾਇਤੀ ਗੜ੍ਹ ਮੰਨਿਆ ਜਾਂਦਾ ਹੈ।
 
ਕਾਂਗਰਸ ਤੋਂ ਭਾਜਪਾ ਤੱਕ ਦਾ ਸਫ਼ਰ
 
ਕੇਵਲ ਸਿੰਘ ਢਿੱਲੋਂ ਅਤੇ ਰਵਨੀਤ ਸਿੰਘ ਬਿੱਟੂ ਦੋਵੇਂ ਆਗੂਆਂ ਦੀ ਸਿਆਸੀ ਪਿਛੋਕੜ ਕਾਂਗਰਸ ਨਾਲ ਜੁੜੀ ਰਹੀ ਹੈ। ਦੋਵਾਂ ਨੇ ਕਾਂਗਰਸ ਵਿੱਚ ਰਹਿੰਦਿਆਂ ਮਹੱਤਵਪੂਰਨ ਅਹੁਦੇ ਸੰਭਾਲੇ ਅਤੇ ਲੰਬੇ ਸਮੇਂ ਤੱਕ ਪਾਰਟੀ ਦੀ ਨੁਮਾਇੰਦਗੀ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਨੂੰ ਪਾਰਟੀ ਵੱਲੋਂ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ ਜਦਕਿ ਰਵਨੀਤ ਬਿੱਟੂ ਕੇਂਦਰ ਸਰਕਾਰ ਵਿੱਚ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ।
 
ਪੁਰਾਣੇ ਭਾਜਪਾਈਆਂ ਦੀ ਨਾਰਾਜ਼ਗੀ ਵੀ ਵੱਡਾ ਮੁੱਦਾ
 
ਭਾਜਪਾ ਵਿੱਚ ਬਾਹਰੋਂ ਆਏ ਆਗੂਆਂ ਨੂੰ ਮਿਲ ਰਹੀ ਤਵੱਜੋ ਕਾਰਨ ਪਾਰਟੀ ਦੇ ਕੁਝ ਪੁਰਾਣੇ ਆਗੂਆਂ ਅਤੇ ਵਰਕਰਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ। ਕਈ ਸੀਨੀਅਰ ਆਗੂ ਮੰਨਦੇ ਹਨ ਕਿ ਸਾਲਾਂ ਤੋਂ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਮਿਲ ਰਿਹਾ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਭਾਜਪਾ ਨੂੰ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰਨਾ ਹੈ ਤਾਂ ਉਸ ਨੂੰ ਪੁਰਾਣੇ ਅਤੇ ਨਵੇਂ ਆਗੂਆਂ ਵਿਚਕਾਰ ਸੰਤੁਲਨ ਬਣਾਉਣਾ ਪਵੇਗਾ। ਨਹੀਂ ਤਾਂ ਅੰਦਰੂਨੀ ਨਾਰਾਜ਼ਗੀ ਚੋਣਾਂ ਦੌਰਾਨ ਪਾਰਟੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ।
 
ਤਰੁਣ ਚੁੱਘ ਨੂੰ ਰਾਜ ਸਭਾ ਭੇਜਣ ਦੀ ਤਿਆਰੀ 
 
ਭਾਜਪਾ ਆਪਣੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਰਾਜ ਸਭਾ ਵਿੱਚ ਭੇਜੇਗੀ। ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਰਾਜ ਸਭਾ ਦਾ ਉਮੀਦਵਾਰਾ ਐਲਾਨਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਦਮ ਰਾਹੀਂ ਪਾਰਟੀ ਪੁਰਾਣੇ ਭਾਜਪਾਈ ਕੈਡਰ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਵਫ਼ਾਦਾਰ ਅਤੇ ਲੰਬੇ ਸਮੇਂ ਤੋਂ ਜੁੜੇ ਆਗੂਆਂ ਨੂੰ ਵੀ ਪਾਰਟੀ ਵਿੱਚ ਯੋਗ ਸਥਾਨ ਮਿਲੇਗਾ। 
 
2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੀ ਪ੍ਰੀਖਿਆ 
 
ਪੰਜਾਬ ਭਾਜਪਾ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਬਹੁਤ ਅਹਿਮ ਮੰਨੀਆਂ ਜਾ ਰਹੀਆਂ ਹਨ। ਇੱਕ ਪਾਸੇ ਕੇਵਲ ਸਿੰਘ ਢਿੱਲੋਂ ਨੂੰ ਆਪਣੀ ਅਗਵਾਈ ਸਾਬਿਤ ਕਰਨੀ ਹੋਵੇਗੀ, ਦੂਜੇ ਪਾਸੇ ਰਵਨੀਤ ਸਿੰਘ ਬਿੱਟੂ ਵਰਗੇ ਚਿਹਰਿਆਂ ਰਾਹੀਂ ਪਾਰਟੀ ਨੂੰ ਪੰਜਾਬ ਵਿੱਚ ਨਵਾਂ ਆਧਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਕੇਵਲ ਸਿੰਘ ਢਿੱਲੋਂ ਬਰਨਾਲਾ ਵਿੱਚ ਆਪਣੀ ਸਿਆਸੀ ਪਕੜ ਮੁੜ ਮਜ਼ਬੂਤ ਕਰ ਸਕਣਗੇ ਅਤੇ ਕੀ ਰਵਨੀਤ ਬਿੱਟੂ ਧੂਰੀ ਵਰਗੇ ਅਹਿਮ ਹਲਕੇ ਵਿੱਚ ਭਾਜਪਾ ਲਈ ਨਵਾਂ ਇਤਿਹਾਸ ਰਚ ਸਕਣਗੇ। ਫਿਲਹਾਲ ਪੰਜਾਬ ਦੀ ਸਿਆਸਤ ਵਿੱਚ ਇਹ ਦੋਵੇਂ ਚਿਹਰੇ ਆਉਣ ਵਾਲੇ ਸਮੇਂ ਦੀਆਂ ਸਭ ਤੋਂ ਵੱਡੀਆਂ ਚਰਚਾਵਾਂ ਦਾ ਕੇਂਦਰ ਬਣੇ ਹੋਏ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ