Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਮਾਣਾ 'ਚ ਪੀਣ ਵਾਲੇ ਪਾਣੀ ਦੀ ਵੱਡੀ ਦੁਰਵਰਤੋਂ ਸਰਕਾਰੀ ਉਸਾਰੀ ਕਾਰਜਾਂ ਵਿੱਚ ਵਹਾਇਆ ਜਾ ਰਿਹਾ ਸਾਫ਼ ਪਾਣੀ ਐਸ ਡੀ ਐਮ ਸਮਾਣਾ ਵੱਲੋਂ ਜਾਂਚ ਦੇ ਹੁਕਮ

June 05, 2026 10:16 PM
Rozana Sehaj times
ਸਮਾਣਾ : ਇੱਕ ਪਾਸੇ ਜਿੱਥੇ ਆਮ ਜਨਤਾ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਬੂੰਦ-ਬੂੰਦ ਲਈ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਮਾਣਾ ਵਿੱਚ ਸਰਕਾਰੀ ਵਿਭਾਗਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਲੋਕਾਂ ਦੇ ਪੀਣ ਵਾਲੇ ਸਾਫ਼ ਪਾਣੀ ਦੀ ਵਰਤੋਂ ਸੜਕਾਂ, ਗਲੀਆਂ ਅਤੇ ਹੌਦੀਆਂ ਬਣਾਉਣ ਵਰਗੇ ਉਸਾਰੀ ਦੇ ਕੰਮਾਂ ਵਿੱਚ ਸ਼ਰੇਆਮ ਕੀਤੀ ਜਾ ਰਹੀ ਹੈ। ਜਦੋਂ ਇਹ ਗੰਭੀਰ ਮਾਮਲਾ ਐਸ.ਡੀ.ਐਮ. ਸਮਾਣਾ ਮੈਡਮ ਰਿਚਾ ਗੋਇਲ ਦੇ ਧਿਆਨ ਵਿੱਚ ਲਿਆਂਦਾ ਗਿਆ, ਤਾਂ ਉਨ੍ਹਾਂ ਨੇ ਇਸ 'ਤੇ ਤੁਰੰਤ ਸਖ਼ਤ ਐਕਸ਼ਨ ਲਿਆ। ਐਸ.ਡੀ.ਐਮ. ਨੇ ਇਸ ਲਾਪਰਵਾਹੀ ਨੂੰ ਸਰਾਸਰ ਗਲਤ ਦੱਸਦਿਆਂ ਸਪੱਸ਼ਟ ਕੀਤਾ ਕਿ ਪੀਣ ਵਾਲੇ ਪਾਣੀ ਦੀ ਇਸ ਤਰ੍ਹਾਂ ਦੁਰਵਰਤੋਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਡੀ.ਓ. ਸੀਵਰੇਜ ਬੋਰਡ ਨੂੰ ਇਸ ਪੂਰੇ ਮਾਮਲੇ ਦੀ ਤੁਰੰਤ ਇਨਕੁਆਇਰੀ (ਜਾਂਚ) ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਅਤੇ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਜਦੋਂ ਸੱਚਾਈ ਜਾਣਨ ਲਈ ਕਾਰਜ ਸਾਧਕ ਅਫਸਰ ਈ ਓ ਨਾਲ ਫੋਨ 'ਤੇ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਪਹਿਲੀ ਵਾਰ ਉਨ੍ਹਾਂ ਨੇ ਫੋਨ ਚੁੱਕ ਕੇ ਸਿਰਫ਼ ਇੰਨਾ ਹੀ ਕਿਹਾ ਕਿ "ਮੈਂ ਸੀਵਰੇਜ ਬੋਰਡ ਨਾਲ ਗੱਲ ਕਰਕੇ ਦੱਸਦੇ ਹਨ।" ਪਰੰਤੂ ਹੈਰਾਨੀ ਦੀ ਗੱਲ ਇਹ ਰਹੀ ਕਿ ਜਦੋਂ ਬਾਅਦ ਵਿੱਚ ਉਨ੍ਹਾਂ ਨੂੰ ਦੁਬਾਰਾ ਫੋਨ ਕੀਤਾ ਗਿਆ, ਤਾਂ ਉਨ੍ਹਾਂ ਨੇ ਫੋਨ ਚੁੱਕਣਾ ਵੀ ਮੁਨਾਸਬ ਨਹੀਂ ਸਮਝਿਆ ਅਤੇ ਮਾਮਲੇ 'ਤੇ ਜਾਣਕਾਰੀ ਦੇਣ ਤੋਂ ਪਾਸਾ ਵੱਟ ਲਿਆ। ਅਧਿਕਾਰੀ ਦਾ ਇਹ ਰਵੱਈਆ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਦੂਜੇ ਪਾਸੇ, ਮੌਕੇ 'ਤੇ ਮੌਜੂਦ ਪਾਣੀ ਦੇ ਟੈਂਕਰ ਚਾਲਕ ਨੇ ਇੱਕ ਨਵਾਂ ਖੁਲਾਸਾ ਕੀਤਾ ਹੈ। ਟੈਂਕਰ ਚਾਲਕ ਦਾ ਕਹਿਣਾ ਹੈ ਕਿ ਉਸ ਨੂੰ ਪਾਣੀ ਭਰਨ ਦੀ ਮਨਜ਼ੂਰੀ ਸੀਵਰੇਜ ਬੋਰਡ ਦੇ ਮੁਲਾਜ਼ਮ ਜਗਸੀਰ ਸਿੰਘ ਨੇ ਲੈ ਕੇ ਦਿੱਤੀ ਹੈ। ਪਰ ਜਦੋਂ ਚਾਲਕ ਕੋਲੋਂ ਇਸ ਸਬੰਧੀ ਕੋਈ ਲਿਖਤੀ ਮਨਜ਼ੂਰੀ ਜਾਂ ਦਸਤਾਵੇਜ਼ ਮੰਗਿਆ ਗਿਆ, ਤਾਂ ਉਹ ਕੋਈ ਵੀ ਪੁਖ਼ਤਾ ਪ੍ਰਮਾਣ ਜਾਂ ਜਾਣਕਾਰੀ ਪੇਸ਼ ਨਹੀਂ ਕਰ ਸਕਿਆ। ਇਸ ਮਾਮਲੇ ਸਬੰਧੀ ਸੀਵਰੇਜ ਬੋਰਡ ਦੇ ਉੱਚ ਅਧਿਕਾਰੀ ਨੂੰ ਚੰਡੀਗੜ੍ਹ ਵਿਖੇ ਫੋਨ ਤੇ ਜਾਣਕਾਰੀ ਦਿੱਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਥੱਲੇ ਸੀਵਰੇਜ ਦੇ ਬੋਰਡ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਤੁਹਾਨੂੰ ਦੱਸਦੇ ਹਨ ਪਰੰਤੂ ਬਾਅਦ ਵਿੱਚ ਉਹਨਾਂ ਵੀ ਫੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ ਜਿਸ ਤੋਂ ਸਾਫ ਜਾਹਿਰ ਹੈ ਕਿ ਵਿਭਾਗ ਦੇ ਅਧਿਕਾਰੀ ਵੀ ਠੇਕੇਦਾਰਾਂ ਨਾਲ ਮਿਲੀ ਭੁਗਤ ਕਰ ਰਹੇ ਹਨ ਜ਼ਿਕਰ ਯੋਗ ਹੈ ਕਿ ਪਿਛਲੇ ਦਿਨੀ ਇਹ ਵੀ ਖਬਰ ਆਈ ਸੀ ਕਿ ਘਰਾਂ ਦੇ ਬਾਹਰ ਗਲੀਆਂ ਚ ਜਾਂ ਸੜਕਾਂ ਤੇ ਪੀਣ ਵਾਲਾ ਪਾਣੀ ਨਹੀਂ ਡੋਲਣਾ। ਪਾਣੀ ਡੋਲਣ ਵਾਲੇ ਨੂੰ 5000 ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ ਪ੍ਰੰਤੂ ਕਿਸ ਤਰ੍ਹਾਂ ਵਿਭਾਗ ਦੇ ਅਧਿਕਾਰੀ ਪਾਣੀ ਦੀ ਦੁਰਵਰਤੋਂ ਕਰ ਰਹੇ ਹਨ  ਇਸ ਖਿਲਾਫ ਕੀ ਕਾਰਵਾਈ ਹੁੰਦੀ ਹੈ ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ
ਵੱਡਾ ਸਵਾਲ:
ਜਿੱਥੇ ਆਮ ਲੋਕ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ, ਉੱਥੇ ਵਿਭਾਗੀ ਮੁਲਾਜ਼ਮਾਂ ਦੀ ਕਥਿਤ ਮਿਲੀਭੁਗਤ ਨਾਲ ਸਾਫ਼ ਪਾਣੀ ਨੂੰ ਉਸਾਰੀ ਕਾਰਜਾਂ ਵਿੱਚ ਰੋੜ੍ਹਨਾ ਪ੍ਰਸ਼ਾਸਨ ਦੇ ਪ੍ਰਬੰਧਾਂ 'ਤੇ ਵੱਡਾ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਐਸ ਡੀ ਐਮ ਦੇ ਹੁਕਮਾਂ ਤੋਂ ਬਾਅਦ ਸੀਵਰੇਜ ਬੋਰਡ ਦੇ ਐਸ.ਡੀ.ਓ. ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕੀ ਕਾਰਵਾਈ ਕਰਦੇ ਹਨ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ