Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਯਕੀਨੀ ਬਣਾਉਣ ਲਈ ਡੀ.ਸੀ. ਦੀ ਸਖ਼ਤ ਚੇਤਾਵਨੀ

June 05, 2026 10:19 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਰਸਾਤੀ ਮੌਸਮ ਦੌਰਾਨ ਹੜ੍ਹਾਂ ਵਰਗੀ ਸੰਭਾਵਿਤ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਗੰਭੀਰਤਾ ਨਾਲ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਸਪਸ਼ਟ ਅਤੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਹਰ ਤਰ੍ਹਾਂ ਦੀ ਤਿਆਰੀ ਹਰ ਹਾਲਤ ਵਿੱਚ ਮੁਕੰਮਲ ਕੀਤੀ ਜਾਵੇ, ਨਹੀਂ ਤਾਂ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਆਪਣੀਆਂ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਡੀ.ਆਰ.ਓ ਦਫ਼ਤਰ ਨੂੰ ਜ਼ਿਲ੍ਹੇ ਦੇ ਸਾਰੇ ਸ਼ੈਲਟਰ ਹੋਮਾਂ ਦੀ ਅਪਡੇਟ ਲਿਸਟ ਤੁਰੰਤ ਤਿਆਰ ਕਰਨ ਲਈ ਕਿਹਾ ਅਤੇ ਡੀ.ਐਫ.ਐਸ.ਸੀ ਵਿਭਾਗ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਵਰਤੋਂ ਲਈ ਰਾਖਵੇਂ ਖਾਣ-ਪੀਣ ਦੇ ਸਮਾਨ ਦੀ ਪੂਰੀ ਜਾਣਕਾਰੀ ਤੁਰੰਤ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਦੋਹਰਾਇਆ ਕਿ ਸਾਰੇ ਵਿਭਾਗ ਬਰਸਾਤਾਂ ਤੋਂ ਪਹਿਲਾਂ ਆਪਣੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਹਰ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾਉਣੀ ਹੀ ਪਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ