Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਲੱਖਾ ਸਿਧਾਣਾ ਵਿਰੁਧ ਇਕ ਹੋਰ ਪਰਚਾ ਦਰਜ

June 27, 2021 09:19 AM
SehajTimes

ਚੰਡੀਗੜ੍ਹ : ਕਿਸਾਨਾਂ ਵਲੋਂ ਸ਼ਨਿਚਰਵਾਰ ਦੁਪਹਿਰੇ ਮੋਹਾਲੀ ਦੇ ਵਾਈਪੀਐੱਸ ਚੌਕ ਵੱਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸੇ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਕਿਸਾਨਾਂ ਦਾ ਕਾਫ਼ਲਾ ਪੁਲਿਸ ਦੇ ਬੈਰੀਕੇਡ ਤੋੜਦਾ ਹੋਇਆ ਚੰਡੀਗੜ੍ਹ ਦਾਖ਼ਲ ਹੋ ਗਿਆ ਸੀ, ਇਸੇ ਲਈ ਪੁਲਿਸ ਨੇ ਲੱਖਾ ਸਿਧਾਣਾ ਅਤੇ ਹੋਰ ਅਣਪਛਾਤਿਆਂ ਵਿਰੁਧ ਇਕ ਪਰਚਾ ਦਰਜ ਕੀਤਾ ਹੈ। ਇਸ ਦੌਰਾਨ ਪਾਣੀ ਦੀਆਂ ਬੁਛਾਰਾਂ ਨਾਲ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਟ੍ਰੈਕਟਰਾਂ ਨਾਲ ਪੁਲਿਸ ਰੋਕਾਂ ਤੋੜ ਕੇ ਕਿਸਾਨ ਚੰਡੀਗੜ੍ਹ ਦੀ ਹੱਦ ਵਿਚ ਦਾਖ਼ਲ ਹੋ ਗਏ। ਇਥੇ ਦਸ ਦਈਏ ਕਿ ਕਿਸਾਨ ਜਥੇਬੰਦੀਆਂ ਵਲੋਂ ਗਵਰਨਰ ਨੂੰ ਮੰਗ ਪੱਤਰ ਵੀ ਦਿਤਾ ਗਿਆ ਸੀ। ਲੱਖੇ ਸਿਧਾਣੇ ਉੱਪਰ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਚ ਹਿੰਸਾ ਫੈਲਾਉਣ ਦਾ ਦੋਸ਼ ਵੀ ਹੈ ਅਤੇ ਬੀਤੇ ਕੱਲ੍ਹ ਹੀ ਉਸ ਨੂੰ ਇਸ ਮਾਮਲੇ 'ਚ ਹਾਈ ਕੋਰਟ ਤੋਂ ਰਾਹਤ ਦਿੰਦੇ ਹੋਏ 6 ਜੁਲਾਈ ਤਕ ਉਸ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾਈ ਤੇ ਹੁਣ ਇਕ ਵਾਰ ਫਿਰ ਤੋਂ ਚੰਡੀਗੜ੍ਹ 'ਚ ਲੱਖੇ ਵਿਰੁਧ ਪਰਚਾ ਦਰਜ ਕੀਤੀ ਗਿਆ ਹੈ। ਪੁਲਿਸ ਨੇ ਲੱਖਾ ਸਿਧਾਣਾ ਅਤੇ ਹੋਰਨਾਂ ਲੋਕਾਂ ਖਿਲਾਫ਼ ਡਿਊਟੀ 'ਚ ਅੜਿੱਕਾ ਪਾਉਣ ਤੇ ਦੰਗਾ ਕਰਵਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਥੇ ਇਹ ਵੀ ਦਸ ਦਈਏ ਕਿ 26 ਜਨਵਰੀ ਦੇ ਕੇਸ ਵਿਰੁਧ ਦਿੱਲੀ ਪੁਲਿਸ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਵਾਰ ਪੰਜਾਬ ਵਿਚ ਛਾਪੇ ਮਾਰ ਚੁੱਕੀ ਸੀ ਪਰ ਲੱਖਾ ਉਨ੍ਹਾਂ ਦੇ ਹੱਥ ਨਹੀਂ ਸੀ ਆਇਆ।

 

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ