Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

June 05, 2026 10:26 PM
Rozana Sehaj times

ਪਟਿਆਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਦੇ ਯਤਨਾਂ ਸਦਕਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਕੇ.ਵੀ.ਕੇ ਵਿਖੇ ਟਰੇਨਿੰਗ ਅਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚ ਜ਼ਿਲ੍ਹਾ ਪਟਿਆਲਾ ਦੇ 50 ਤੋਂ ਵੱਧ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕੱਤ ਕੀਤੀ ਅਤੇ ਮਿੱਟੀ ਦੀ ਸਿਹਤ ਦੇ ਨਾਲ-ਨਾਲ ਮਨੁੱਖੀ ਸਿਹਤ ਦੀ ਸੰਭਾਲ ਤੇ ਜ਼ੋਰ ਦਿੰਦਿਆਂ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਦਾ ਸੁਨੇਹਾ ਦਿੱਤਾ। ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇ ਬੂਟਿਆਂ ਦੇ ਵਿਸ਼ਾਣੂ ਰੋਗ ਤੋਂ ਬਚਾਅ ਲਈ ਨਰਸਰੀ ਅਤੇ ਖੇਤ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਗਰਾਨੀ ਅਤੇ ਇਸ ਦੇ ਸਮੇਂ ਸਿਰ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ ਸੁਧਾਰਨ ਵਾਸਤੇ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਤੌਰ ‘ਤੇ ਕਰਨ ਦੀ ਸਲਾਹ ਦਿੱਤੀ। ਏ. ਡੀ.ਓ, ਐਨਫੋਰਸਮੈਂਟ ਡਾ. ਅਮਨਪ੍ਰੀਤ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਯੂਰੀਆ ਦੀ ਸੁਚੱਜੀ ਵਿਕਰੀ ਅਤੇ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਖਾਦ ਵਿਕਰੇਤਾਵਾਂ ਨੇ ਸਾਰਿਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਡਾ. ਗੁਰਪ੍ਰੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ