Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ ਭਾਜਪਾ ਨੇ ਕਰਵਾਇਆ ਤੇ ਕਾਂਗਰਸ ਨੇ ਕੀਤਾ ਸੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

June 05, 2026 10:28 PM
Rozana Sehaj times
ਅੰਮ੍ਰਿਤਸਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਅੰਗਦ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਪ੍ਰਧਾਨ ਬਾਬਾ ਸੁਖਵਿੰਦਰ ਸਿੰਘ ਨਿਜਾਮਪੁਰ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਿਸੇ ਇੱਕ ਪਾਰਟੀ ਨੇ ਨਹੀਂ ਬਲਕਿ ਸਮੁੱਚੇ ਭਾਰਤ ਦੇ ਰਾਜਤੰਤਰ ਨੇ ਕੀਤਾ ਸੀ ਜਿਸ ਦੀ ਅਗਵਾਈ ਤਾਂ ਭਾਵੇਂ ਕਾਂਗਰਸ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕੀਤੀ ਸੀ ਪਰ ਸਮਰਥਨ ਭਾਜਪਾ, ਆਰ.ਐੱਸ.ਐੱਸ., ਅਖੌਤੀ ਅਕਾਲੀ ਆਗੂਆਂ ਅਤੇ ਕਾਮਰੇਡ ਪਾਰਟੀਆਂ ਸਮੇਤ ਸਮੁੱਚੇ ਭਾਰਤ ਦੇ ਕੱਟੜ ਹਿੰਦੂਵਾਦੀਆਂ ਨੇ ਕੀਤਾ ਸੀ। ਇਸ ਹਮਲੇ ’ਚ ਹਿੰਦੂ ਭਾਰਤੀ ਮੀਡੀਆ ਦਾ ਰੋਲ ਵੀ ਅਣਗੌਲਿਆ ਨਹੀਂ ਜਾ ਸਕਦਾ, ਜਿਸ ਨੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਝੀ ਚਾਲ ਚੱਲੀ ਤੇ ਦਰਬਾਰ ਸਾਹਿਬ ’ਤੇ ਫ਼ੌਜੀ ਹਮਲੇ ਦਾ ਪਿੜ ਬੰਨ੍ਹਣ ’ਚ ਅਹਿਮ ਭੂਮਿਕਾ ਨਿਭਾਈ। ਭਾਰਤ ਦੀ ਹਿੰਦੂਤਵੀ ਸਰਕਾਰ ਵੱਲੋਂ ਸਿੱਖਾਂ ਉੱਤੇ ਕੀਤੇ ਗਏ ਜ਼ੁਲਮਾਂ ਨੇ ਮੁਗਲਾਂ ਅਤੇ ਅੰਗਰੇਜ਼ਾਂ ਦੇ ਜ਼ੁਲਮਾਂ ਨੂੰ ਵੀ ਮਾਤ ਪਾ ਦਿੱੱਤੀ। ਐਨਾ ਕਹਿਰ ਤਾਂ ਸੋਮਨਾਥ ਮੰਦਰ ਢਾਹੁਣ ਵੇਲੇ ਮਹਿਮੂਦ ਗ਼ਜ਼ਨਵੀ ਨੇ ਵੀ ਨਹੀਂ ਢਾਹਿਆ ਸੀ, ਜਿੰਨਾ ਅਕ੍ਰਿਤਘਣ ਹਿੰਦੂਤਵੀਆਂ ਨੇ ਸਿੱਖਾਂ ਉੱਤੇ ਢਾਹਿਆ। ਫੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਜਾਗਦੀ ਜ਼ਮੀਰ ਵਾਲ਼ੇ ਸਿੱਖਾਂ ਨੇ ਉਸ ਭਾਰਤੀ ਸਟੇਟ ਨੂੰ ਹਮੇਸ਼ਾਂ ਲਈ ਰੱਦ ਕਰ ਦਿੱਤਾ ਹੈ, ਜਿੱਥੇ ਉਹਨਾਂ ਦੇ ਧਰਮ ਸਥਾਨਾਂ ਤੇ ਧਰਮ ਗ੍ਰੰਥਾਂ ’ਤੇ ਹਮਲੇ ਕਰਨ ਦਾ ਕੋਈ ਹੀਆ ਨਾ ਕਰ ਸਕੇ, ਜਿੱਥੇ ਉਹਨਾਂ ਦੇ ਕੁਦਰਤੀ ਸ੍ਰੋਤਾਂ ਨੂੰ ਕੋਈ ਲੁੱਟ ਨਾ ਸਕੇ ਤੇ ਉਹਨਾਂ ਦੇ ਧਾਰਮਿਕ ਮਾਮਲਿਆਂ ’ਚ ਕੋਈ ਦਖ਼ਲ-ਅੰਦਾਜੀ ਨਾ ਕਰ ਸਕੇ। ਜੂਨ 1984 ਦੇ ਹਮਲੇ ਤੋਂ ਬਾਅਦ ਪੰਜਾਬ ਅੰਦਰ ਬਹੁਤ ਉਥਲ-ਪੁਥਲ ਹੋਈ। ਰਾਜਨੀਤੀ ਵਿੱਚ ਵੀ ਵੱਡੀ ਤਬਦੀਲੀ ਆਈ, ਰਾਜਨੀਤਕ ਸਮੀਕਰਨ ਵੀ ਬਦਲੇ ਪਰ ਇਹ ਸਭ ਘੱਲੂਘਾਰੇ ਦੇ ਜ਼ਖ਼ਮਾਂ ਨੂੰ ਭਰ ਨਹੀਂ ਸਕੇ। ਦਹਾਕੇ ਬੀਤਣ ਦੇ ਬਾਅਦ ਵੀ ਜ਼ਖ਼ਮ ਹਰੇ ਹਨ। ਸਾਡੀ ਅੱਜ ਵੀ ਪੀੜ ਸੱਜਰੀ ਹੈ ਤੇ ਸੰਘਰਸ਼ ਜਾਰੀ ਹੈ। ਸ੍ਰੀ ਦਰਬਾਰ ਸਾਹਿਬ ਉੱਤੇ ਹੌਲਨਾਕ ਹਮਲੇ ਦਾ ਪ੍ਰਭਾਵ ਦੁਨੀਆਂ ਪੱਧਰ ਉੱਤੇ ਅੱਜ ਵੀ ਵੇਖਣ ਨੂੰ ਮਿਲ਼ਦਾ ਹੈ ਤੇ ਸੱਚ ਦੁਨੀਆਂ ਦੇ ਸਾਹਮਣੇ ਹੈ। ਸਿੱਖ ਕੌਮ ਨੇ ਹਿੰਦੂਤਵ ਨੂੰ ਇਸ ਵਹਿਸ਼ੀ ਕਾਰੇ ਲਈ ਕਦੇ ਮੁਆਫ਼ ਨਹੀਂ ਕਰਨਾ, ਇਹ ਇਤਿਹਾਸ ਬੋਲੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼