Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਪਤੀ ਸਣੇ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ਼

June 06, 2026 05:22 PM
Rozana Sehaj times
ਸੁਨਾਮ :  ਚੀਮਾਂ ਮੰਡੀ ਦੀ ਇੱਕ ਵਿਆਹੁਤਾ ਔਰਤ ਦੀ ਉਸ ਦੇ ਸਹੁਰੇ ਪਿੰਡ ਮਾਖਾ ਚਹਿਲਾਂ ਵਿਖੇ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਜੋਗਾ ਦੀ ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਵਿਆਹੁਤਾ ਔਰਤ ਚੰਦ ਕੌਰ ਦੇ ਭਰਾ ਮੱਖਣ ਸਿੰਘ ਵਾਸੀ ਚੀਮਾਂ ਮੰਡੀ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਅਵਤਾਰ ਸਿੰਘ ਵਾਸੀ ਮਾਖਾ ਚਹਿਲਾਂ ਨਾਲ ਹੋਇਆ ਸੀ। ਸਹੁਰੇ ਪਰਿਵਾਰ ਦੇ ਮੈਂਬਰ ਅਕਸਰ ਦਾਜ ਦੀ ਮੰਗ ਕਰਦੇ ਰਹਿੰਦੇ ਸਨ।ਉਸ ਨੇ ਕਿਹਾ ਕਿ 31 ਮਈ ਦੀ ਰਾਤ ਉਸ ਨੂੰ ਫ਼ੋਨ ਕਰ ਕੇ ਦੱਸਿਆ ਗਿਆ ਕਿ ਚੰਦ ਕੌਰ ਦੀ ਤਬੀਅਤ ਖ਼ਰਾਬ ਹੈ ਅਤੇ ਉਸ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉੱਥੇ ਡਾਕਟਰਾਂ ਨੇ ਸ਼ੱਕ ਜਤਾਇਆ ਕਿ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਖਾਧਾ ਜਾਂ ਉਸ ਨੂੰ ਪਿਲਾਇਆ ਹੋ ਸਕਦਾ ਹੈ। ਇਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕੀਤਾ ਗਿਆ। ਮ੍ਰਿਤਕ ਔਰਤ ਦੇ ਭਰਾ ਵਲੋਂ ਥਾਣਾ ਜੋਗਾ ਵਿਖੇ ਲਿਖਵਾਈ ਸ਼ਿਕਾਇਤ ਅਨੁਸਾਰ ਉਸਦੇ ਪਤੀ ਅਵਤਾਰ ਸਿੰਘ ਨੇ ਪਹਿਲਾਂ ਵੀ ਪੈਸਿਆਂ ਦੀ ਮੰਗ ਕੀਤੀ ਸੀ ਅਤੇ ਉਸ ਦੇ ਪਰਿਵਾਰ ਵੱਲੋਂ ਵੀ ਫਰਿੱਜ ਅਤੇ ਅਲਮਾਰੀ ਦੀ ਮੰਗ ਕੀਤੀ ਜਾ ਰਹੀ ਸੀ। ਉਸ ਨੇ ਦੋਸ਼ ਲਗਾਇਆ ਕਿ ਪਤੀ ਅਵਤਾਰ ਸਿੰਘ, ਸੱਸ ਪਰਮਜੀਤ ਕੌਰ, ਸਹੁਰਾ ਰਾਜ ਸਿੰਘ ਅਤੇ ਤਾਇਆ ਸਹੁਰਾ ਨਾਜ਼ਮ ਸਿੰਘ ਨੇ ਮਿਲਕੇ ਚੰਦ ਕੌਰ ਨੂੰ ਕੋਈ ਨਸ਼ੀਲਾ ਜਾਂ ਜ਼ਹਿਰੀਲਾ ਪਦਾਰਥ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋਈ।ਥਾਣਾ, ਜੋਗਾ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਥਾਣਾ ਜੋਗਾ ਵਿਖੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕਾ ਦੇ ਪਤੀ ਅਵਤਾਰ ਸਿੰਘ, ਪਰਮਜੀਤ ਕੌਰ, ਰਾਜ ਸਿੰਘ ਅਤੇ ਨਾਜ਼ਮ ਸਿੰਘ ਵਾਸੀ ਮਾਖਾ ਚਹਿਲਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ