Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

June 06, 2026 05:29 PM
Rozana Sehaj times
ਬੰਗਾ :  ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ । ਇਸ ਦੀ ਜਾਣਕਾਰੀ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੱਤੀ । ਉਹਨਾਂ ਦੱਸਿਆ ਕਿ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਹਰਮਨ ਪੁੱਤਰੀ ਸ. ਰਾਜ ਸਿੰਘ-ਸ੍ਰੀਮਤੀ ਗੁਰਪਾਲ ਕੌਰ ਚੱਕ ਰਾਮੂੰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਕਵਿਤਾ ਪੁੱਤਰੀ ਸ.ਰਘਵੀਰ ਸਿੰਘ-ਸ੍ਰੀਮਤੀ ਸਿਮਰਨ ਖੈਰੜ ਅੱਛਰਵਾਲ ਨੇ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ ਪੁੱਤਰੀ ਸ.ਪਰਮਜੀਤ ਸਿੰਘ-ਸ੍ਰੀਮਤੀ ਹਰਪ੍ਰੀਤ ਕੌਰ ਪਾਲਦੀ ਨੇ ਸ਼ਾਨਦਾਰ ਅੰਕਾਂ ਨਾਲ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਕਾਇਮ ਰੱਖਣ ਲਈ ਵਚਨਬੱਧ ਹੈ। 
ਫੋਟੋ ਕੈਪਸ਼ਨ : ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੇ ਟੌਪਰ ਵਿਦਿਆਰਥੀ

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ