Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਅਹਿਮ ਮੀਟਿੰਗ

June 06, 2026 05:33 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੇ ਸਫ਼ਲ ਸੰਚਾਲਨ ਅਤੇ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਸੈੱਲ ਵੱਲੋਂ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਹਾਇਕ ਨੋਡਲ ਅਫ਼ਸਰ (ਸਵੀਪ)-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਗਿੰਨੀ ਦੁੱਗਲ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਵੱਖ-ਵੱਖ ਗਤੀਵਿਧੀਆਂ ਅਤੇ ਵੋਟਰਾਂ ਤੱਕ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਲਈ ਉਲੀਕੇ ਜਾਣ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਹਾਇਕ ਨੋਡਲ ਅਫ਼ਸਰ ਸ੍ਰੀਮਤੀ ਗਿੰਨੀ ਦੁੱਗਲ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਰਾਹੀਂ ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਰਿਵੀਜ਼ਨ ਪ੍ਰਕਿਰਿਆ, ਨਾਮ ਦਰਜ ਕਰਵਾਉਣ, ਸੋਧ ਕਰਵਾਉਣ ਅਤੇ ਹੋਰ ਚੋਣੀ ਸੇਵਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਜਾਂ ਲੋੜੀਂਦੀਆਂ ਸੋਧਾਂ ਕਰਵਾਉਣ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਵਿਸਥਾਰਤ ਰੂਪ-ਰੇਖਾ ਵੀ ਤਿਆਰ ਕੀਤੀ ਗਈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ