Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦਾਮਨ ਬਾਜਵਾ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੱਕ 'ਚ ਡਟੇ 

June 06, 2026 05:46 PM
ਦਰਸ਼ਨ ਸਿੰਘ ਚੌਹਾਨ
ਪੁਲਸੀਆ ਜ਼ਬਰ ਤੋਂ ਡਰਦੇ ਮੁਲਾਜ਼ਮ ਗਲੀਆਂ ਵਿੱਚ ਭੱਜੇ 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੁਲਸੀਆ ਜ਼ਬਰ ਤੋਂ ਬਚਾਉਣ ਲਈ ਭਾਜਪਾ ਜਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਦ੍ਰਿੜਤਾ ਦਿਖਾਉਂਦਿਆਂ ਮੌਕੇ ਤੇ ਪਹੁੰਚਕੇ ਕੱਚੇ ਕਾਮਿਆਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਹੱਕ ਮੰਗਦੇ ਬੇਰੁਜ਼ਗਾਰਾਂ ਅਤੇ ਕੱਚੇ ਕਾਮਿਆਂ ਨੂੰ ਨਹੀਂ ਬਖਸ ਰਹੀ। ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ  ਪੰਜਾਬ ਸਰਕਾਰ ਦੇ ਖਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਸੀ ਲੇਕਿਨ ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਜ਼ਬਰ ਢਾਹੁਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਆਖਿਆ ਕਿ ਪੁਲਿਸ ਕਰਮਚਾਰੀਆਂ ਨੇ ਕੱਚੇ ਕਾਮਿਆਂ ਨਾਲ ਧੱਕਾ ਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਤਾਂ ਮੌਕੇ ਤੇ ਪਹੁੰਚਕੇ ਪੁਲਿਸ ਨੂੰ ਅਜਿਹਾ ਕਰਨ ਤੋਂ ਵਰਜਿਆ। ਪੁਲਿਸ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀ ਕੁੜੀਆਂ ਨੂੰ ਵੀ ਗਲੀਆਂ ਵਿੱਚ ਭਜਾਇਆ। ਉਨ੍ਹਾਂ ਆਖਿਆ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਫੋਨ ਕਰਕੇ ਦੱਸਿਆ ਕਿ ਪੁਲਿਸ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕ ਰਹੀ ਹੈ । ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਕਥਿਤ ਤੌਰ ਤੇ ਡਾਗਾਂ ਨਾਲ ਕੁੱਟਿਆ ਜਾ ਰਿਹਾ ਹੈ। ਜਦੋਂ ਮੌਕੇ ਤੇ ਪਹੁੰਚਕੇ ਦੇਖਿਆ ਤਾਂ ਕੁੜੀਆਂ ਨੂੰ ਵੀ ਗਲੀਆਂ ਵਿੱਚ ਭਜਾਇਆ ਜਾ ਰਿਹਾ ਸੀ। ਭਾਜਪਾ ਆਗੂ ਦਾਮਨ ਬਾਜਵਾ ਨੇ ਮੌਜੂਦਾ ਸਰਕਾਰ ਅਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਵਿਰੋਧੀ ਧਿਰ ਵਿੱਚ ਹੁੰਦਿਆਂ ਆਮ ਆਦਮੀ ਪਾਰਟੀ ਅਜਿਹੇ ਲੋਕਾਂ ਦੀਆਂ ਮੰਗਾਂ ਸਰਕਾਰ ਬਣਨ ਦੀ ਸੂਰਤ ਵਿੱਚ ਪੂਰੀਆਂ ਕਰਨ ਦਾ ਭਰੋਸਾ ਦਿਵਾਉਂਦੇ ਸੀ ਲੇਕਿਨ ਹੁਣ ਮੁਲਾਜ਼ਮਾਂ ਨੂੰ ਆਪਣੀ ਗੱਲ ਕਹਿਣ ਤੋਂ ਪੁਲਸੀਆ ਜ਼ਬਰ ਨਾਲ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਵੇ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸ਼ੰਕਰ ਬਾਂਸਲ, ਹਿੰਮਤ ਸਿੰਘ ਬਾਜਵਾ, ਅੰਮ੍ਰਿਤਪਾਲ ਸਿੰਘ ਭਾਊ, ਨਵਾਬ ਨਾਗਰਾ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ