Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜ਼ਿਲ੍ਹਾ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ, ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ - ਮੋਹਿਤ ਮਹਿੰਦਰਾ

June 06, 2026 05:58 PM
Rozana Sehaj times
ਪਟਿਆਲਾ : ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਉਹਨਾਂ ਨੇ ਕਿਹਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਜ਼ਮੀਨੀ ਪੱਧਰ 'ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇਗਾ। ਮੋਹਿਤ ਮਹਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਰੇਸ਼ ਦੁੱਗਲ ਦੀ ਯੋਗ ਯੋਗ ਅਗਵਾਈ ਹੇਠ ਅਤੇ ਪਾਰਟੀ ਵਿੱਚ ਕੁਝ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਮੋਹਨ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੋਗਾ ਸਿੰਘ ਪਵਾਰ ਅਤੇ ਚੰਦਰਸ਼ੇਖਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਅਸ਼ਵਨੀ ਸ਼ਰਮਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੇ ਤਜ਼ਰਬੇ, ਸਮਰਪਣ ਅਤੇ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮੋਹਿਤ ਮਹਿੰਦਰਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਜ਼ਿਲ੍ਹੇ ਭਰ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ