Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਵੀਪ ਟੀਮ ਵੱਲੋਂ ਸਰਕਾਰੀ ਨਰਸਿੰਗ ਸਕੂਲ ਵਿਖੇ ਐਸ ਆਈ ਆਰ ਸਬੰਧੀ ਜਾਗਰੂਕਤਾ

June 06, 2026 06:47 PM
Rozana Sehaj times
ਪਟਿਆਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਨਰਸਿੰਗ ਸਕੂਲ ਮਾਤਾ ਕੁਸ਼ੀਆਲਾ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ ਆਈ ਆਰ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਡਾ. ਰੇਖੀ ਨੇ ਹਾਜ਼ਰ ਵਿਦਿਆਰਥੀਆਂ, ਸਟਾਫ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੀ ਐਸ.ਆਈ.ਆਰ ਦੌਰਾਨ ਵੋਟਰਾਂ ਨੂੰ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਦੱਸਿਆ ਕਿ ਵੋਟਰ ਮੈਪਿੰਗ ਅਤੇ ਵੈਰੀਫਿਕੇਸ਼ਨ ਦੀ ਸਹੂਲਤ ਲਈ ਪੰਜਾਬ ਭਰ ਵਿੱਚ 7 ਜੂਨ, 2026 ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਨਾਗਰਿਕਾਂ ਨੂੰ ਉਨ੍ਹਾਂ ਦੇ ਚੋਣਵੇਂ ਵੇਰਵਿਆਂ ਦੀ ਤਸਦੀਕ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਇਤਾ ਕਰਨ ਲਈ ਮੌਜੂਦ ਰਹਿਣਗੇ। ਡਾ. ਰੇਖੀ ਨੇ ਸਾਰੇ ਯੋਗ ਵੋਟਰਾਂ ਨੂੰ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਕੇ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹੀ ਵੋਟਰ ਸੂਚੀਆਂ ਇੱਕ ਮਜ਼ਬੂਤ ਅਤੇ ਜੀਵੰਤ ਲੋਕਤੰਤਰ ਦੀ ਨੀਂਹ ਹਨ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਜਨਤਕ ਭਾਗੀਦਾਰੀ ਜ਼ਰੂਰੀ ਹੈ।
ਸਵੀਪ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਕਰਨ ਕਿ ਹਰੇਕ ਯੋਗ ਵੋਟਰ ਵੋਟਰ ਸੂਚੀ ਵਿੱਚ ਸਹੀ ਰੂਪ ਵਿੱਚ ਦਰਸਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਜ਼ਰੂਰੀ ਤਬਦੀਲੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ। 
ਇਸ ਦੌਰਾਨ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵੱਖ ਵੱਖ ਐਪਸ ਈਸੀਆਈ ਨੈਟ, ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰਿਸੀਪਲ ਸੁਰਿੰਦਰਪਾਲ ਕੌਰ, ਮੈਡਮ ਹੋਮੀ, ਮੈਡਮ ਸੁਰਯਾ ਸਮਾਜ ਜੇਵੀ ਪਵਨ ਗੋਇਲ, ਕਾਕਾ ਰਾਮ ਵਰਮਾ, ਰਾਜਕੁਮਾਰ ਗਰਗ, ਰਾਕੇਸ਼ ਠਾਕੁਰ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ