ਕੋਟਕਪੂਰਾ : ਪਿਛਲੇ ਲੰਮੇ ਸਮੇਂ ਤੋਂ ਸਾਈਕਲ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਵਾਲੀ ਕੋਟਕਪੂਰਾ ਸਾਈਕਲ ਰਾਈਡਰਜ਼ ਦੀ ਵੱਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ, ਜਿਸ ਵਿੱਚ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਕਲੇਰ, ਗੁਰਪ੍ਰੀਤ ਸਿੰਘ ਕਮੋਂ ਅਤੇ ਜਰਨੈਲ ਸਿੰਘ ਵੱਲੋਂ 65 ਕਿਲੋਮੀਟਰ ਅਤੇ ਡਾ. ਕੁਲਦੀਪ ਧੀਰ, ਡਾ. ਕੰਵਲ ਸੇਠੀ ਅਤੇ ਅਰਵਿੰਦ ਲੱਕੀ ਵੱਲੋਂ ਲਗਭਗ 30 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਗਿਆ। ਇਸ ਮੌਕੇ ਡਾ. ਕੁਲਦੀਪ ਧੀਰ ਅਤੇ ਡਾ. ਕੰਵਲ ਸੇਠੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਅੱਜ ਦੀ ਦੌੜ-ਭੱਜ ਦੀ ਜ਼ਿੰਦਗੀ ਵਿੱਚ ਚੰਗਾ ਜੀਵਨ ਬਤੀਤ ਕਰਨਾ ਚਾਹੰੁਦੇ ਹਾਂ ਤਾਂ ਸਾਨੂੰ ਆਪਣੀ ਸਿਹਤ ਵੱਲ ਉਚੇਚੇ ਤੌਰ ’ਤੇ ਧਿਆਨ ਦੇਣ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਆਪਣੇ-ਆਪ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਸੈਰ, ਕਸਰਤ, ਯੋਗਾ ਅਤੇ ਸਾਈਕਲ ਚਲਾਉਣ ਦੀ ਆਦਤ ਜ਼ਰੂਰ ਪਾਉਣੀ ਚਾਹੀਦੀ ਹੈ।