Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ

June 06, 2026 08:07 PM
Rozana Sehaj times

ਅੰਮ੍ਰਿਤਸਰ : ਬੀਤੇ ਕੱਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ, ਵਾਈਸ ਚੇਅਰਮੈਨ ਅਨਿਲ ਠਾਕੁਰ, ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪੀ.ਕੇ. ਸਿੰਹਾ, ਸਕੱਤਰ ਕਰ ਤੇ ਆਬਕਾਰੀ ਅਜੀਤ ਬਾਲਾਜੀ ਜੋਸ਼ੀ, ਸਕੱਤਰ ਐਚ.ਐਸ. ਬਰਾੜ, ਸਕੱਤਰ ਸੰਦੀਪ ਗੋਇਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮਾਝਾ ਜ਼ੋਨ ਇੰਚਾਰਜ ਸ਼੍ਰੀ ਸ਼ੀਤਲ ਜੁਨੇਜਾ ਨੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਵਪਾਰੀਆਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਨੇ 1200 ਤੋਂ 1400 ਦੁਕਾਨਾਂ ਦੇ ਕਿਰਾਏ ਵਿੱਚ ਕੀਤੇ ਗਏ ਵਾਧੇ ਦੇ ਮਾਮਲੇ ਦਾ ਹੱਲ ਕਰਨ, ਆਈ.ਡੀ.ਐਚ. ਮਾਰਕੀਟ ਦੀਆਂ ਦੁਕਾਨਾਂ ਦੀ ਮਿਊਟੇਸ਼ਨ ਕਰਵਾਉਣ ਅਤੇ ਰਾਮ ਬਾਗ ਮਾਰਕੀਟ ਵਿੱਚ ਅੱਗ ਦੀ ਘਟਨਾ ਤੋਂ ਪ੍ਰਭਾਵਿਤ ਦੁਕਾਨਦਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਮੱਛੀ ਮਾਰਕੀਟ ਨਾਲ ਜੁੜੇ ਵਿਵਾਦ ਨੂੰ ਥੋਕ ਮੱਛੀ ਵਿਕਰੇਤਾਵਾਂ ਨਾਲ ਗੱਲਬਾਤ ਰਾਹੀਂ ਜਲਦ ਸੁਲਝਾਉਣ ਅਤੇ ਅੰਮ੍ਰਿਤਸਰ ਦੇ ਵਾਲਡ ਸਿਟੀ ਖੇਤਰ ਵਿੱਚ ਚੱਲ ਰਹੇ ਕਰੀਬ 800 ਹੋਟਲਾਂ ਨੂੰ ਇਕਮੁਸ਼ਤ ਸੈਟਲਮੈਂਟ ਸਕੀਮ ਤਹਿਤ ਰੈਗੂਲਰ ਕਰਨ ਦੀ ਵੀ ਮੰਗ ਰੱਖੀ। ਸ਼੍ਰੀ ਜੁਨੇਜਾ ਨੇ ਪੁੱਡਾ ਵੱਲੋਂ ਕਾਲੋਨਾਈਜ਼ਰਾਂ ਉੱਤੇ ਲੱਗਣ ਵਾਲੇ ਈ.ਡੀ.ਐਫ. ਚਾਰਜਾਂ ਨੂੰ ਘਟਾਉਣ, ਪਲਾਟ ਧਾਰਕਾਂ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਸ਼ਹਿਰੀ, ਦਿਹਾਤੀ ਅਤੇ ਤਰਨਤਾਰਨ ਖੇਤਰ ਵਿੱਚ ਵਪਾਰੀਆਂ ਦੀ ਸੁਰੱਖਿਆ ਦੀ ਮੰਗ ਵੀ ਮੀਟਿੰਗ ਵਿੱਚ ਉਠਾਈ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨਾਲ ਇਨ੍ਹਾਂ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼