Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ, 677 ਵਿਦਿਆਰਥੀ ਲੈਣਗੇ ਲਾਭ

June 06, 2026 08:16 PM
Rozana Sehaj times

ਅੰਮ੍ਰਿਤਸਰ : ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ 'ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ 5 ਜੂਨ 2026 ਤੋਂ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮ੍ਰਿਤਸਰ ਵਿਖੇ ਕੀਤੀ ਗਈ। ਇਹ ਕੈਂਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਰਾਜੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੇ.ਈ.ਈ. (JEE), ਨੀਟ (NEET) ਅਤੇ ਹੋਰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਵਾਉਣਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ। ਪ੍ਰਿੰਸੀਪਲ-ਕਮ-ਨੋਡਲ ਅਫ਼ਸਰ ਸ੍ਰੀਮਤੀ ਸਵਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਿਹਾਇਸ਼ੀ ਸਮਰ ਕੈਂਪ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁੱਲ 677 ਵਿਦਿਆਰਥੀ ਭਾਗ ਲੈ ਰਹੇ ਹਨ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮਾਹਿਰ ਅਤੇ ਤਜਰਬੇਕਾਰ ਅਧਿਆਪਕਾਂ ਵੱਲੋਂ ਵਿਸ਼ੇਸ਼ ਕੋਚਿੰਗ ਦਿੱਤੀ ਜਾਵੇਗੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਸ਼ਰਮਾ ਨੇ ਕੈਂਪ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਜੋ ਨੌਜਵਾਨਾਂ ਦੇ ਭਵਿੱਖ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਵਿੱਚ ਸਹਾਈ ਸਾਬਤ ਹੋਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਅਤੇ ਅਕਾਦਮਿਕ ਮਾਰਗਦਰਸ਼ਨ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਯੋਗਤਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, ਸ. ਅਮਨਿੰਦਰਜੀਤ ਸਿੰਘ ਧਾਲੀਵਾਲ, ਸ੍ਰੀ ਰਾਜਨ ਅਤੇ ਕੈਂਪ ਦੇ ਸੰਚਾਲਨ ਨਾਲ ਜੁੜੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼