Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

June 06, 2026 08:22 PM
Rozana Sehaj times
ਚੰਡੀਗੜ੍ਹ : ਪੰਜਾਬ ਭਰ ਅੰਦਰ ਕਾਂਗਰਸੀ ਵਰਕਰਾਂ ਨੇ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ। ਸੂਬੇ ਭਰ ਵਿਚ ਕਾਂਗਰਸੀ ਵਰਕਰਾਂ ਨੇ ਆਪਣੇ ਸਾਥੀ ਖਿਲਾਫ ਸਰਕਾਰੀ ਕਰਵਾਈ ਦੇ ਵਿਰੋਧ ਵਜੋਂਬਪ੍ਰਤੀਕਾਤਮਕ ਤੌਰ ਵੱਖ-ਵੱਖ ਥਾਵਾਂ ‘ਤੇ ਝਾੜੂਆਂ ਨੂੰ ਖੋਲ੍ਹ ਕੇ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ, ਦਿਨ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਧਾਰਨ ਪ੍ਰਤੀਕਾਤਮਕ ਵਿਰੋਧੀ ਕਰਨ ਲਈ ਕਾਂਗਰਸੀ ਵਰਕਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ “ਤਾਨਾਸ਼ਾਹੀ” ਭਰੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਇਸ ਲਈ ਕਿ ਇੱਕ ਕਾਂਗਰਸੀ ਵਰਕਰ ਨੇ ਝਾੜੂ ਨੂੰ ਖੋਲ੍ਹ ਦਿੱਤਾ ਸੀ, ਉਸ ਖ਼ਿਲਾਫ਼ ਕੀਤੀ ਗਈ ਕਾਰਵਾਈ ਇਹ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿੰਨੀ ਨਿਰਾਸ਼ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਵੜਿੰਗ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਪਾਰਟੀ ਚਿੰਨ੍ਹ ਦੀ ਕਥਿਤ ਬੇਅਦਬੀ ਸਮਝਦਿਆਂ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਸਮੇਂ ਪੂਰੀ ਤਰ੍ਹਾਂ ਨਾਕਾਮ ਅਤੇ ਅਸਹਾਇ ਸਾਬਤ ਹੋਈ ਹੈ। ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਕਰਵਾਇਆ ਕਿ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਹੈ।
ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਅਰਸ਼ਦੀਪ ਨਾਲ ਏਕਜੁੱਟਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਇੱਕ ਆਪ ਵਿਰੋਧੀ ਪ੍ਰਦਰਸ਼ਨ ਲਈ ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਹੁਕਮ ਦੇ ਕੇ ਆਮ ਆਦਮੀ ਪਾਰਟੀ ਨੇ ਆਪਣੀ ਅਸੁਰੱਖਿਆ ਦੀ ਭਾਵਨਾ ਨੂੰ ਬੇਨਕਾਬ ਕਰ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਝਾੜੂ ਨੂੰ “ਖੋਲ੍ਹਣਾ” ਸਿਰਫ਼ ਸ਼ੁਰੂਆਤ ਹੈ ਅਤੇ ਇਸਦਾ ਅਸਰ ਹੁਣ ਤੋਂ ਇਨ੍ਹਾਂ ਉੱਪਰ ਨਜਰ ਆਉਣ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਨੇ ਸਿਰਫ਼ ਝਾੜੂ ਨੂੰ ਖੋਲ੍ਹਣਾ ਸ਼ੁਰੂ ਕੀਤਾ ਹੈ, ਜਿਸਨੂੰ ਤੁਸੀਂ ਬੇਅਦਬੀ ਕਹਿ ਰਹੇ ਹੋ। ਫਿਰ ਤੁਸੀਂ ਕੀ ਕਰੋਗੇ ਜਦੋਂ ਲੋਕ ਚੋਣਾਂ ਵਿੱਚ ਤੁਹਾਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਬਾਹਰ ਕਰ ਦੇਣਗੇ? ਉਨ੍ਹਾਂ ਨੇ ਆਪ ਦੇ ਆਗੂਆਂ ਨੂੰ ਕਿਹਾ ਕਿ ਇਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਕਾਰਵਾਈ ਇਸਨੂੰ ਰੋਕ ਨਹੀਂ ਸਕਦੀ।
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ