Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ਦੀ ਚੈਕਿੰਗ ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ

June 06, 2026 08:28 PM
Rozana Sehaj times

ਚੰਡੀਗੜ੍ਹ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ ਇਨ੍ਹਾਂ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੰਜ ਦਿਨਾ ਕਾਰਵਾਈ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 29,324 ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਣਅਧਿਕਾਰਤ ਵਾਹਨਾਂ ਤੋਂ 52 ਹੂਟਰ, 10 ਸਾਇਰਨ ਅਤੇ 403 ਫਲੈਸ਼ਰ ਸਫਲਤਾਪੂਰਵਕ ਹਟਾਏ ਗਏ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ 4,221 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 48 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ। ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਧੀਨ ਸਖ਼ਤ ਨਤੀਜੇ ਭੁਗਤਣ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਇਰਨਾਂ ਜਾਂ ਹੂਟਰਾਂ ਦੀ ਅਣਅਧਿਕਾਰਤ ਵਰਤੋਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ 'ਗੈਂਗਸਟਰਾਂ ਦੀ ਵਾਰ' ਮੁਹਿੰਮ ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 34,532 ਹੋ ਗਈ ਹੈ। ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 13 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ