Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼

June 06, 2026 08:33 PM
Rozana Sehaj times
ਚੰਡੀਗੜ੍ਹ, 6 ਜੂਨ  (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਲਾਚੌਰ ਨੇੜੇ ਸਥਿਤ ਇੱਕ ਸੁੰਨਸਾਨ ਪਏ ਹਸਪਤਾਲ ਦੀ ਲਾਈਵ ਵੀਡੀਓ ਦਿਖਾਉਂਦਿਆਂ, ਕਿਹਾ ਕਿ ਉੱਥੇ ਨਾ ਕੋਈ ਡਾਕਟਰ ਸੀ, ਨਾ ਸਹਾਇਕ ਸਟਾਫ਼ ਅਤੇ ਨਾ ਹੀ ਕੋਈ ਮਰੀਜ਼ ਸੀ। ਉਨ੍ਹਾਂ ਨੇ ਕਿਹਾ ਕਿ ਇਸ਼ਤਿਹਾਰਾਂ ਰਾਹੀਂ ਕੀਤੇ ਜਾਂਦੇ ਦਾਅਵਿਆਂ ਦੇ ਉਲਟ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਇਹੀ ਅਸਲ ਹਕੀਕਤ ਹੈ। ਇਸ ਦੌਰਾਨ ਵੜਿੰਗ ਸਥਾਨਕ ਕਾਂਗਰਸੀ ਆਗੂ ਅਜੈ ਮੰਗੂਪੁਰ ਦੇ ਨਾਲ ਕਮਿਊਨਿਟੀ ਹੈਲਥ ਸੈਂਟਰ ਦੇ ਅੰਦਰ ਗਏ ਅਤੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇੱਥੇ ਸਾਰੇ ਵਿਭਾਗ ਸੁੰਨੇ ਪਏ ਸਨ। ਜਦਕਿ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਥੇ ਨਾ ਕੋਈ ਡਾਕਟਰ ਹੈ, ਨਾ ਮਹਿਲਾ ਡਾਕਟਰ ਅਤੇ ਨਾ ਹੀ ਕੋਈ ਜਾਂਚ ਸਹੂਲਤ ਉਪਲਬਧ ਹੈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਇੱਕ ਵਿਸ਼ਾਲ ਅਤੇ ਖੁੱਲ੍ਹੀ ਇਮਾਰਤ ਨੂੰ ਬੇਕਾਰ ਬਣਾ ਕੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦੀ ਜਿਉਂਦੀ ਜਾਗਦੀ ਉਦਾਹਰਨ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਕਿਸ ਤਰ੍ਹਾਂ ਤਬਾਹ ਕਰ ਦਿੱਤਾ ਹੈ ਅਤੇ ਇਸਦੇ ਬਾਵਜੂਦ ਉਹ ਖ਼ਾਸ “ਹੈਲਥ ਮਾਡਲ” ਦੇ ਦਾਅਵੇ ਕਰ ਰਹੀ ਹੈ। ਵੜਿੰਗ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਹੋਰ ਸਿਹਤ ਅਤੇ ਸਿੱਖਿਆ ਸੰਸਥਾਵਾਂ ਦਾ ਵੀ ਦੌਰਾ ਕਰਨਗੇ, ਜਿਹੜੀਆਂ ਆਪ ਸਰਕਾਰ ਦੇ ਸ਼ਾਸਨ ਦੌਰਾਨ ਬਦਹਾਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਕਰਾਂਗੇ।
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ