Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਦਿਲਪ੍ਰੀਤ ਸਿੰਘ ਹੈਪੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

June 06, 2026 08:49 PM
Rozana Sehaj times
ਬਠਿੰਡਾ : ਡਾ. ਕਰਮਜੀਤ ਸਿੰਘ ਸਿੱਧੂ ਦੇ ਵੱਡੇ ਭਰਾ ਦਿਲਪ੍ਰੀਤ ਸਿੰਘ ਸਿੱਧੂ (ਹੈਪੀ) ਦੇ ਅਕਾਲ ਚਲਾਣੇ 'ਤੇ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਵਿਧਾਇਕ ਗਿੱਲ ਨੇ ਕਿਹਾ ਕਿ ਦਿਲਪ੍ਰੀਤ ਸਿੰਘ ਹੈਪੀ ਇੱਕ ਨੇਕ ਦਿਲ, ਮਿਲਣਸਾਰ ਅਤੇ ਧਾਰਮਿਕ ਵਿਚਾਰਾਂ ਵਾਲੇ ਵਿਅਕਤੀ ਸਨ। ਉਹ ਇੱਕ ਗੁਰਸਿੱਖ ਅਤੇ ਅੰਮ੍ਰਿਤਧਾਰੀ ਸੱਜਣ ਸਨ, ਜੋ ਹਮੇਸ਼ਾ ਗੁਰਬਾਣੀ ਅਤੇ ਪ੍ਰਭੂ ਦੇ ਨਾਮ ਸਿਮਰਨ ਨਾਲ ਜੁੜੇ ਰਹਿੰਦੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਦੌਰਾਨ ਵਿਧਾਇਕ ਗਿੱਲ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਹੈਪੀ ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ 9 ਜੂਨ ਨੂੰ ਥਰਮਲ ਕਲੋਨੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ। ਉਨ੍ਹਾਂ ਨੇ ਸੰਗਤ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ