Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਟਾਂਡਾ ਪੁਲਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

June 06, 2026 08:52 PM
Rozana Sehaj times
ਬਠਿੰਡਾ :  ਸਾਬਕਾ ਵਜ਼ੀਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਅੱਜ ਰਾਮਪੁਰਾ ਫੂਲ ਵਿਖੇ ਕਾਂਗਰਸ ਵਰਕਰਾਂ ਅਤੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਟਾਂਡਾ ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਜਾਣਕਾਰੀ ਅਨੁਸਾਰ ਟਾਂਡਾ ਇਲਾਕੇ ਦੇ ਇੱਕ ਨੌਜਵਾਨ ਅਰਸ਼ਦੀਪ ਸਿੰਘ ਖ਼ਿਲਾਫ਼ ‘ਝਾੜੂ’ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਦਰਜ ਕੀਤੇ ਗਏ ਕੇਸ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪਹਿਲਾਂ ਸਥਾਨਕ ਨੰਦੀ ਗਊਸ਼ਾਲਾ ਵਿਖੇ ਇਕੱਠੇ ਹੋਏ ਅਤੇ ਬਾਅਦ ਵਿੱਚ ਮੁਜ਼ਾਹਰੇ ਦੀ ਸ਼ਕਲ ਵਿੱਚ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਕੋਠੀ ਵੱਲ ਰਵਾਨਾ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਪੰਜਾਬ ਸਰਕਾਰ ਵਿਰੋਧੀ ਤਖਤੀਆਂ ਵੀ ਸਨ।
ਕੋਠੀ ਅੱਗੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਵਲੋਂ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਆਪਣਾ ਹੰਕਾਰ ਦਿਖਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਚੁੱਕੀ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਸੀ ਤਸ਼ੱਦਦ ਦਾ ਸਹਾਰਾ ਲਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਬੇਰੁਜ਼ਗਾਰ ਨੌਜਵਾਨਾਂ ਉੱਤੇ ਕੀਤੀ ਗਈ ਕਾਰਵਾਈ ਵੀ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਕਾਂਗੜ ਨੇ ਕਿਹਾ ਕਿ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਜਵਾਬ ਦਿੱਤਾ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਖ਼ਿਲਾਫ਼ ਦਰਜ ਕੀਤਾ ਗਿਆ ਪਰਚਾ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪ੍ਰਤੀਕਾਤਮਕ ਤੌਰ ’ਤੇ ਝਾੜੂ ਫੜ ਕੇ ਰੋਸ ਵੀ ਪ੍ਰਗਟਾਇਆ।
ਇਸ ਮੌਕੇ ਸਾਬਕਾ ਚੇਅਰਮੈਨ ਸੰਜੀਵ ਕੁਮਾਰ ਟੀਨਾ, ਤਿੱਤਰ ਮਾਨ, ਸੁਖੀ ਫੂਲ  ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਪਿੰਡਾਂ ਦੇ ਲੋਕ ਮੌਜੂਦ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ