Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਪਾਰੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਪਲਾਸਟਿਕ ਦੀ ਵਰਤੋਂ ਸਬੰਧੀ ਕੀਤਾ ਗਿਆ ਜਾਗਰੂਕ

June 06, 2026 10:12 PM
Rozana Sehaj times
ਪਟਿਆਲਾ  : ਵਾਤਾਵਰਣ ਦੀ ਸੰਭਾਲ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ ਅੱਜ ਨਗਰ ਨਿਗਮ ਪਟਿਆਲਾ ਦੀ ਟੀਮ ਵੱਲੋਂ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਟੀਮ ਨਾਲ ਮਿਲ ਕੇ ਇੱਕ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਅਭਿਆਨ ਦੌਰਾਨ ਟੀਮਾਂ ਨੇ ਮੁੱਖ ਤੌਰ ’ਤੇ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਬੰਧੀ ਜਾਂਚ ਕੀਤੀ। ਚੈਕਿੰਗ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਲਾਸਟਿਕ ਸਮੱਗਰੀ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਮੌਕੇ ’ਤੇ ਹੀ ਚਲਾਨ ਕੱਟੇ ਗਏ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਭਵਿੱਖ ਵਿੱਚ ਵੀ ਅਜਿਹੇ ਅਭਿਆਨ ਲਗਾਤਾਰ ਜਾਰੀ ਰਹਿਣਗੇ। ਇਸ ਤੋਂ ਇਲਾਵਾ ਐਸ.ਆਈ. ਰਜੇਸ਼ ਮੱਟੂ ਅਤੇ ਇੰਦਰਜੀਤ ਸਿੰਘ ਅਤੇ ਨਗਰ ਨਿਗਮ ਪਟਿਆਲਾ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਵਾਤਾਵਰਣ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਸਾਂਝੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸ਼ਹਿਰ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਮੁਕਤ ਬਣਾਇਆ ਜਾ ਸਕੇ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ