ਨਵਾਂਸ਼ਹਿਰ : ਮਨੁੱਖੀ ਸੇਵਾ ਦੇ ਪੈਗੰਬਰ ਅਤੇ ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 'ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ' ਵੱਲੋਂ ਲਗਾਇਆ ਗਿਆ 15ਵਾਂ ਸਵੈ-ਇੱਛੁਕ ਵਿਸ਼ਾਲ ਖ਼ੂਨਦਾਨ ਕੈਂਪ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਪੰਚਾਇਤ ਘਰ ਬਰਨਾਲਾ ਕਲਾਂ ਵਿਖੇ ਪੀ.ਜੀ.ਆਈ. ਚੰਡੀਗੜ੍ਹ ਦੀ ਮਾਹਿਰ ਡਾਕਟਰੀ ਟੀਮ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਖ਼ੂਨਦਾਨੀਆਂ ਵੱਲੋਂ ਬੇਹੱਦ ਉਤਸ਼ਾਹ ਦਿਖਾਉਂਦਿਆਂ ਕੁੱਲ 75 ਯੂਨਿਟ ਖ਼ੂਨ ਦਾਨ ਕੀਤਾ ਗਿਆ।ਕੈਂਪ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਸਤਨਾਮ ਚੇਚੀ ਜਲਾਲਪੁਰ, ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੇ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਖ਼ੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਦਿੰਦੇ ਹੋਏ ਚੇਅਰਮੈਨ ਸਤਨਾਮ ਚੇਚੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਵੱਲੋਂ ਮਨੁੱਖਤਾ ਭਲੇ ਲਈ ਹਰ ਸਾਲ ਅਜਿਹੇ ਕੈਂਪ ਲਗਾਉਣਾ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣਾ ਬੇਹੱਦ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਇਸ ਮੌਕੇ ਟਰੱਸਟ ਵੱਲੋਂ ਚਲਾਏ ਜਾ ਰਹੇ ਹੋਰ ਸਮਾਜ ਸੇਵੀ ਕਾਰਜਾਂ ਦੀ ਰਿਪੋਰਟ ਵੀ ਸਾਂਝੀ ਕੀਤੀ। ਕੈਂਪ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।