Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

8 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ

June 07, 2026 06:08 PM
Rozana Sehaj times
ਮੋਰਿੰਡਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਤੇ ਜ਼ੋਰ ਦੇਣ ਲਈ 8 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਇਹ ਐਲਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਜਿਸ ਦੀ ਪ੍ਰਧਾਨਗੀ ਸਵਰਨ ਸਿੰਘ ਢੰਗਰਾਲੀ ਨੇ ਕੀਤੀ। ਇਸ ਮੌਕੇ ਸਟੇਟ ਕਮੇਟੀ ਦੇ ਅਹੁਦੇਦਾਰਾਂ ਅਤੇ ਇਲਾਕੇ ਦੀਆਂ 12 ਪਿੰਡਾਂ ਦੇ ਕਿਸਾਨ ਨੁਮਾਇੰਦਿਆਂ ਅਤੇ ਕਿਰਤੀਆਂ ਨੇ ਹਿੱਸਾ ਲਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਆਖਿਆ ਕਿ ਅੱਜ ਦੇਸ਼ ਅੰਦਰ 7 ਕੁਝ ਫੀਸਦੀ ਮਲਕ ਭਾਗੋ, ਕਾਰਪੋਰੇਟ ਘਰਾਣੇ ਅਤੇ ਰਾਜਨੀਤਕ ਲੋਕ ਕਾਬਜ਼ ਹਨ ।ਜ਼ੋ 93 ਫੀਸਦੀ ਗਰੀਬ ,ਕਿਸਾਨ ਅਤੇ ਮਜ਼ਦੂਰ ਵਰਗ ਦਾ ਗਲਾ ਘੁੱਟ ਰਹੇ ਹਨ। ਕਿਸਾਨ ਨੂੰ ਕਰਜ਼ੇ ਦੀ ਦਲ ਦਲ ਵਿੱਚ ਧੱਕ ਕੇ ਖੁਦਕਸ਼ੀਆਂ ਦੇ ਰਾਹ ਪਾਇਆ ਜਾ ਰਿਹਾ ਹੈ ਉਹਨਾਂ ਐਲਾਨ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 8 ਜੂਨ ਨੂੰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਪਿੰਡ ਪਿੰਡ ਸਮਾਰਟ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਵਿਧੀ-ਵਿਧਾਨ ਮੁਤਾਬਿਕ ਬਲਾਕ ਮੋਰਿੰਡਾ (ਜੋਨ) ਦੀ ਨਵੀਂ 20 ਮੈਂਬਰੀ ਕਮੇਟੀ ਅਤੇ ਪ੍ਰਮੁੱਖ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਸਰਬਸੰਮਤੀ ਨਾਲ ਚੁਣੀ ਗਈ 15 ਮੈਂਬਰੀ ਵਿਚ ਪ੍ਰਧਾਨ: ਗੁਰਦੀਪ ਸਿੰਘ ਕੰਗ (ਬੂਰਮਾਜਰਾ) ਸਕੱਤਰ ਸਵਰਨ ਸਿੰਘ ਢੰਗਰਾਲੀ ਅਤੇ ਖ਼ਜ਼ਾਨਚੀ ਸਤਨਾਮ ਸਿੰਘ ਸਿੱਧੂ (ਰਿਟਾਇਰਡ ਬੈਂਕ ਮੈਨੇਜਰ) ਚੁਣੇ ਗਏ। 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ