Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

June 07, 2026 06:13 PM
Rozana Sehaj times

ਅੰਮ੍ਰਿਤਸਰ/ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ  ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ ਅਤੇ ਇਸ ਲਹਿਰ ਤਹਿਤ ਯੁੱਧ ਨਸ਼ਿਆਂ ਵਿਰੁਧ ਸੰਗਰਾਮ ਨੂੰ ਪੰਜਾਬ ਦੇ ਅਮਨ ਪਸੰਦ ਸ਼ਹਿਰੀਆਂ, ਸਮਾਜ ਸੇਵੀਆਂ ਅਤੇ ਸੂਬਾ ਸਰਕਾਰ ਵਲੋਂ ਗਠਿਤ ਪੇਂਡੂ ਡਿਫੈਂਸ ਕਮੇਟੀਆਂ ਦੇ 1.25 ਲੱਖ ਮੈਂਬਰਾਂ ਦੀ ਬਦੌਲਤ ਮਿਲੀ ਸਫਲਤਾ ਦੇ ਨਤੀਜੇ ਵਜੋਂ ਸੈਕੜਿਆ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2700 ਕਲਿੋਗ੍ਰਾਮ ਤੋਂ ਵੱਧ ਹੀਰੋਇਨ, ਆਈਸ ਡਰੱਗ ਆਦਿ ਸਿੰਥੈਟਕਿ ਨਸ਼ੇ ਬਰਾਮਦ ਕੀਤੇ ਗਏ,ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ (ਬਲਡੋਜਰ) ਚਲਾਉਣ, ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਮੇਤ  ਕਰੋੜਾਂ ਦੀ ਡਰੱਗ ਮਨੀ ਜ਼ਬਤ ਕਰਨ ਦੀਆਂ ਇਤਹਿਾਸਕਿ ਪ੍ਰਾਪਤੀਆਂ ਹੋਈਆਂ ਹਨ।ਸ੍ਰ. ਧਾਲੀਵਾਲ ਅੱਜ ਅਜਨਾਲਾ ਵਿਖੇ ਐਸ.ਡੀ.ਐਮ. ਅਜਨਾਲਾ ਸ਼੍ਰੀਮਤੀ ਚਾਰੂਮਿਤਾ, ਡੀ.ਐਸ.ਪੀ. ਗੁਰਦੀਪ ਸਿੰਘ, ਬੀ.ਡੀ.ਪੀ.ਓ. ਸਿਤਾਰਾ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਸਰਕਾਰੀ ਤੌਰ ਤੇ ਕਰਵਾਏ ਗਏ ਯੁੱਧ ਨਸ਼ਿਆਂ ਵਿਰੁੱਧ ਸੰਹੁ ਚੁੱਕ ਜਾਗਰੂਕਤਾ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਸਮਾਰੋਹ ਚ ਅਜਨਾਲਾ ਹਲਕੇ ਦੀਆਂ  183 ਪਿੰਡਾਂ ਦੀਆਂ ਪੇਂਡੂ ਡਫਿੈਂਸ ਕਮੇਟੀਆਂ ਦੇ ਇੰਚਾਰਜ, ਅਜਨਾਲਾ ਤੇ ਰਮਦਾਸ ਸ਼ਹਿਰੀ ਵਾਰਡਾਂ ਦੀਆਂ ਡਿਫੈਸ ਕਮੇਟੀਆਂ, ਕੌਸਲਰ, ਸਾਬਕਾ ਕੌਸਲਰ ਤੇ ਨਸ਼ਾ ਵਿਰੋਧੀ ਸਮਾਜ ਸੇਵੀ ਸੰਸਥਾਵਾਂ ਦੇ ਆਗੂ  ਵੱਡੀ ਗਿਣਤੀ ਚ ਮੌਜੂਦ ਸਨ। ਸ਼੍ਰ.ਧਾਲੀਵਾਲ ਨੇ ਸਪਸ਼ਟ ਐਲਾਨ ਕੀਤਾ ਕਿ ਮਾਨ ਸਰਕਾਰ ਵਲੋਂ ਨਸ਼ਿਆ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਿਆ ਵਿਰੁਧ ਸੰਗਰਾਮ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਨਸ਼ਿਆ ਤੋਂ ਮੁਕਤ ਨਹੀਂ ਹੋ ਜਾਂਦਾ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸੰਗਰਾਮ ਨੂੰ ਸਫਲ ਬਣਾਉਣ ਲਈ ਪੇਂਡੂ ਤੇ ਸ਼ਹਿਰੀ ਵਾਰਡ ਨੂੰ ਇਕਾਈ ਨਿਰਧਾਰਤ ਕਰਕੇ ਪੇਂਡੂ ਤੇ ਸ਼ਹਿਰੀ ਡਿਫੈਸ ਕਮੇਟੀਆਂ ਦੇ ਸਮੂਹ ਮੈਂਬਰਾਂ ਸਣੇ ਨਸ਼ਾ ਵਿਰੋਧੀ ਸਮਾਜ ਸੇਵੀ ਸੰਸਥਾਵਾਂ ਨੂੰ ਸੱਦਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਪੁੱਟਣ ਲਈ ਵਿੱਢੇ ਸੰਗਰਾਮ ਯੁੱਧ ਨਸ਼ਿਆਂ ਵਿਰੁੱਧ ਦਾ ਸਰਗਰਮ ਹਿੱਸਾ ਬਣਦੇ ਹੋਏ ਪਿੰਡਾਂ ਤੇ ਸ਼ਹਿਰੀ ਵਾਰਡਾਂ ਦੇ ਨਿਗਰਾਨ ਬਣ ਕੇ ਨਸ਼ਾ ਮੁਕਤ ਰੰਗਲੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਇਤਿਹਾਸਕ ਯੋਗਦਾਨ ਭੂਮਿਕਾ ਨਿਭਾਈ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਪਸਾਰੇ ਲਈ ਲਈ ਕੇਂਦਰ ਚ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਨੂੰ ਬਰਾਬਰ ਜਵਾਬਦੇਹ ਠਹਿਰਾਇਆ ਅਤੇ ਕਿਹਾ ਕਿ  ਕੇਂਦਰੀ ਸਰਕਾਰ ਨੇ ਪੰਜਾਬ ਦੇ ਹੱਕਾਂ ਤੇ ਕਥਿਤ ਤੌਰ ਤੇ ਡਾਕਾ ਮਾਰਨ ਤੋਂ ਇਲਾਵਾ ਪੰਜਾਬ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਨਿਭਾਏ ਜਾ ਰਹੇ ਮਤਰੇਈ ਮਾਂ ਸਲੂਕ ਨੂੰ ਜਾਰੀ ਰੱਖਦੇ ਹੋਏ  ਮਤਰੇਈ ਮਾਂ ਵਾਲੀ ਨੀਤੀ ਤਹਿਤ ਹੀ ਸਰਹੱਦੀ ਸੂਬੇ ਪੰਜਾਬ ਚ ਨਸ਼ਿਆ ਦੇ ਧੰਦੇ ਨੂੰ ਚੌਪਟ ਕਰਨ ਚ ਸੂਬੇ ਦੀ ਮਾਨ ਸਰਕਾਰ ਨੂੰ ਵਿਸ਼ੇਸ਼ ਸੁਰੱਖਆਿ ਆਰਥਕਿ ਪੈਕੇਜ ਦੇਣ ਤੋਂ ਚੁੱਪ ਧਾਰੀ ਹੋਈ ਹੈ ਜਦੋਂ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਹੁਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ , ਵਿਦੇਸ਼ , ਗਰਿਹ ਮੰਤਰਾਲਾ ਸਮੇਤ ਹੋਰ ਕੇਂਦਰੀ ਵਜ਼ੀਰਾਂ ਕੋਲ ਸਰਹੱਦ ਪਾਰੋਂ ਪਾਕਸਿਤਾਨ ਵਲੋਂ ਡਰੋਂਨ ਆਦਿ ਤਕਨੀਕਾਂ ਨਾਲ ਨਸ਼ਿਆ ਤੇ ਮਾਰੂ ਅਗਨ ਸ਼ਸ਼ਤਰਾਂ ਦੀਆਂ ਖੇਪਾਂ ਭੇਜਣ ਦੀਆਂ ਭਾਰਤ ਵਿਰੋਧੀ ਸਾਜਿਸ਼ ਦਾ ਝੰਜਟ ਖਤਮ ਕਰਨ ਲਈ ਪੰਜਾਬ ਦੀ 533 ਕਿਲੋ ਮੀਟਰ ਲੰਮੀ ਭਾਰਤ ਪਾਕਿ ਕੌਮਾਂਤਰੀ ਸਰਹੱਦ ਨੂੰ ਸੀਲ ਕਰਨ ਲਈ ਦਿੱਤੀਆਂ ਤਜ਼ਵੀਜਾਂ  ਨੂੰ ਅਮਲ ਚ ਲਿਆਉਣ ਦੀ ਬਜਾਏ ਅਜੇ ਤੱਕ ਫਾਈਲਾਂ ਦੇ ਢੇਰ ਹੇਠਾ ਦੱਬਿਆ ਜਾਂ ਰੱਦੀ ਦੀ ਟੋਕਰੀ ਚ ਸੁੱਟ ਦਿੱਤਾ ਹੋਇਆ ਹੈ । ਸੂਬਾ ਮਾਨ ਸਰਕਾਰ ਨੇ ਆਪਣੇ ਸਾਧਨਾਂ ਤੋਂ 52 ਕਰੋੜ ਰੁਪਏ ਦੀ ਲਾਗਤ ਨਾਲ ਪਾਕਸਿਤਾਨ ਤੋਂ ਆ ਰਹੇ ਡਰੋਂਨ ਰਾਹੀਂ ਨਸ਼ਿਆਂ ਦੇ ਸਿਲਸਿਲੇ ਨੂੰ ਠੱਲ੍ਹਣ ਦੀ ਕੋਸ਼ਿਸ਼ ਲਈ ਹੰਭਲਾ ਬੋਲਦਿਆ ਪੰਜਾਬ ਚ ਕੌਮਾਂਤਰੀ ਸਰਹੱਦ ਦੀਆਂ ਤਿੰਨ ਸੰਵੇਦਨਸ਼ੀਲ ਥਾਵਾਂ ਤੇ ਐਂਟੀ ਡਰੋਨ ਸਿਸਟਮ ਦੀ ਵਿਵਸਥਾ ਕੀਤੀ ਹੈ। ਸਮਾਰੋਹ ਦੇ ਅੰਤ ਤੇ  ਸਹੁੰ ਚੁੱਕ ਜਾਗਰੂਕਤਾ ਸਮਾਰੋਹ ਚ ਸ਼ਾਮਿਲ ਸਮੂਹ ਨਸ਼ਾ ਵਿਰੋਧੀ ਸਮਾਜ ਸੇਵੀਆਂ,  ਪੇਂਡੂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸੱਚੀ ਤੇ ਸੁੱਚੀ ਪ੍ਰਸ਼ਾਸ਼ਨ ਨੂੰ ਸੂਚਨਾ ਦੇਣ, ਨਸ਼ੇੜੀਆਂ ਨੂੰ ਨਸ਼ੇ ਛੁਡਾੳੇੁਣ ਲਈ ਪ੍ਰੇਰਿਤ ਕਰਕੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਚ ਲਿਜਾਣ ਲਈ ਪ੍ਰਸ਼ਾਸ਼ਨ ਵਲੋਂ ਸਮੂਹਕਿ ਹਲਫ਼ ਦਵਿਾਇਆ ਗਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼