Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਰਤੀ ਫੋਜ ਦੇ ਹੋਲਦਾਰ ਕੁਲਵੰਤ ਸਿੰਘ ਦਾ ਪਿੰਡ ਪੁੱਜਣ ’ਤੇ ਕੀਤਾ ਗਿਆ ਸ਼ਾਨਦਾਰ ਸੁਆਗਤ

June 07, 2026 06:36 PM
Rozana Sehaj times
ਕੋਟਕਪੂਰਾ : ਭਾਰਤੀ ਥਲ ਸੈਨਾ ਦੇ ਸਿੱਖ ਲਾਈ ਰੈਜੀਮੈਂਟ ਸੈਂਟਰ ਫਤਹਿਗੜ (ਯੂ.ਪੀ.) ਦੇ ਨੌਜਵਾਨ ਹੋਲਦਾਰ ਕੁਲਵੰਤ ਸਿੰਘ ਵਾਸੀ ਠੱਠੀ ਭਾਈ ਆਪਣੀ 20 ਸਾਲ ਦੀ ਫੋਜ਼ ਵਿੱਚ ਸੇਵਾ ਨਿਭਾਉਣ ਤੋਂ ਬਾਅਦ ਆਪਣੇ ਪਿੰਡ ਵਾਪਸ ਪੁੱਜੇ। ਉਹਨਾ ਦਾ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਢੰਗ ਨਾਲ ਸੁਆਗਤ ਕੀਤਾ ਗਿਆ। ਪਿੰਡ ਵਾਸੀਆਂ ਮੁਤਾਬਿਕ ਕੁਲਵੰਤ ਸਿੰਘ ਫੋਜ਼ੀ ਇਕ ਮਜਦੂਰ ਪਰਿਵਾਰ ਨਾਲ ਸਬੰਧ ਰੱਖਦੇ ਹਨ, ਉਹ ਪਰਿਵਾਰ ਵਿੱਚ ਪੰਜ ਭਰਾ ਅਤੇ 2 ਭੈਣਾ ਹਨ। ਪਿੰਡ ਵਾਸੀਆਂ ਅਤੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਉਸਨੂੰ ਇਸ ਮੁਕਾਮ ’ਤੇ ਪਹੁੰਚਣ ਲਈ ਬੜੀਆਂ ਤੰਗੀਆਂ-ਤੁਰਸ਼ੀਆਂ ਅਤੇ ਅੋਕੜਾਂ ਦਾ ਸਾਹਮਣਾ ਕਰਨਾ ਪਿਆ। ਉਹਨਾ ਨੇ ਦੇਸ਼ ਦੀਆਂ ਵੱਖ ਵੱਖ ਥਾਵਾਂ ’ਤੇ ਡਿਊਟੀ ਨਿਭਾਈ, ਜਿੰਨਾ ਵਿੱਚ ਸ਼੍ਰੀਨਗਰ, ਗੁਹਾਟੀ, ਆਸਾਮ, ਸਿਕਮ, ਮਊ (ਮੱਧ ਪ੍ਰਦੇਸ਼), ਦਿੱਲੀ, ਜੰਮੂ ਆਦਿ ਦੀ ਸ਼ਾਮਲ ਹਨ। ਪਿੰਡ ਪਹੁੰਚਣ ਉਪਰੰਤ ਸਭ ਤੋਂ ਪਹਿਲਾਂ ਉਹਨਾਂ ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਪਿੰਡ ਵਾਸੀਆਂ ਨੇ ਕੁਲਵੰਤ ਸਿੰਘ ਦੇ ਚੰਗੇਰੇ ਭਵਿੱਖ ਅਤੇ ਸਿਹਤ ਤੰਦਰੁਸਤੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਮੁੱਚੀ ਗ੍ਰਾਮ ਪੰਚਾਇਤ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਦੀ ਹਾਜਰੀ ਵਿੱਚ ਹੋਲਦਾਰ ਕੁਲਵੰਤ ਸਿੰਘ ਦੇ ਪਿਤਾ ਸ. ਬਲਵਿੰਦਰ ਸਿੰਘ ਨੇ ਸਮੁੱਚੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਸਤਿਕਾਰ ਦੇਣ ਬਦਲੇ ਧੰਨਵਾਦ ਕੀਤਾ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ