ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰਦੁਆਰਾ ਨਾਨਕਸਰ ਠਾਠ ਪਿੰਡ ਦੇਵੀਵਾਲਾ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਪਿੰਡ ਪੱਕਾ ਨੰ. 3 ਵਿਖੇ ਗੁਰਮੇਲ ਸਿੰਘ ਦੀ ਅੰਤਿਮ ਅਰਦਾਸ, ਪਿੰਡ ਪੱਕਾ ਨੰ. 2 ਵਿਖੇ ਤੇਜ ਸਿੰਘ ਦੀ ਮਾਤਾ ਦੇ ਚਲਾਣਾ ਕਰ ਜਾਣ ਤੇ ਅਫਸੋਸ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਉਪਰੰਤ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਪਿੰਡ ਦਾਨਾ ਰੁਮਾਣਾ ਵਿਖੇ ਵਰਿੰਦਰਜੀਤ ਕੌਰ ਆਤਮਿਕ ਸ਼ਾਂਤੀ ਲਈ ਰੱਖ ਗਏ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।