Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕੈਬਿਨਟ ਮੰਤਰੀ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ

June 07, 2026 07:04 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਕੈਬਿਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਕੀਮਤੀ ਭਗਤ ਅਤੇ ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੇ ਬੀਤੀ ਸ਼ਾਮ ਗਊ ਹਸਪਤਾਲ ਅਤੇ ਗਊਸ਼ਾਲਾ, ਫੇਜ਼-1, ਮੋਹਾਲੀ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਅਤੇ ਗਊ ਹਸਪਤਾਲ ਵਿੱਚ ਗਊਵੰਸ਼ ਦੀ ਦੇਖਭਾਲ, ਇਲਾਜ ਸਹੂਲਤਾਂ, ਸਫਾਈ ਪ੍ਰਬੰਧਾਂ ਅਤੇ ਸਮਿਤੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗਊਵੰਸ਼ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਊ ਸੇਵਾ ਇੱਕ ਮਹਾਨ ਪੁੰਨ ਦਾ ਕੰਮ ਹੈ ਅਤੇ ਸਮਾਜ ਨੂੰ ਅਜਿਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ‘ਤੇ ਇਨ੍ਹਾਂ ਸਭਨਾਂ ਨੇ ਗਊ ਮਾਤਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਗਊ ਪੂਜਨ, ਗਊ ਆਰਤੀ ਅਤੇ ਤੁਲਾ ਦਾਨ ਕੀਤਾ। ਇਸ ਦੇ ਨਾਲ ਹੀ ਗਊਵੰਸ਼ ਨੂੰ ਹਰਾ ਚਾਰਾ, ਤੂੜੀ, ਚੋਕਰ, ਖੰਡ, ਗੁੜ, ਫਲ ਅਤੇ ਸਬਜ਼ੀਆਂ ਨਾਲ ਤਿਆਰ ਕੀਤਾ ਵਿਸ਼ੇਸ਼ ਪੌਸ਼ਟਿਕ ਕੇਕ ਖੁਆਇਆ ਅਤੇ ਗਊ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਧੀਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਦੱਸਿਆ ਕਿ ਕਮੇਟੀ ਵੱਲੋਂ ਹੁਣ ਤੱਕ 1485 ਗਊਵੰਸ਼ ਨੂੰ ਇਲਾਜ ਲਈ ਰੈਸਕਿਊ ਕਰਕੇ ਗਊ ਹਸਪਤਾਲ ਅਤੇ ਗਊਸ਼ਾਲਾ ਵਿੱਚ ਲਿਆਂਦਾ ਜਾ ਚੁੱਕਾ ਹੈ। ਇਲਾਜ ਤੋਂ ਬਾਅਦ ਠੀਕ ਹੋਏ ਗਊਵੰਸ਼ ਨੂੰ ਵੱਖ-ਵੱਖ ਸਥਾਨਕ ਗਊਸ਼ਾਲਾਵਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਇਸ ਸਮੇਂ ਕਮੇਟੀ 215 ਇਲਾਜ ਅਧੀਨ ਗਊਵੰਸ਼ ਦੀ ਪੂਰੀ ਤਨਦੇਹੀ ਨਾਲ ਸੇਵਾ ਅਤੇ ਸੰਭਾਲ ਕਰ ਰਹੀ ਹੈ। ਉਨ੍ਹਾਂ ਕਮੇਟੀ ਦੀ ਤਰਫ਼ੋਂ ਪੰਜਾਬ ਦਾ ਪਹਿਲਾ 24x7 ਮਲਟੀ-ਸਪੈਸ਼ਲਿਟੀ ਗਊ ਹਸਪਤਾਲ ਅਤੇ ਇੱਕ ਵਿਸ਼ਾਲ ਗਊਸ਼ਾਲਾ ਸਥਾਪਿਤ ਕਰਨ ਲਈ ਲੋੜੀਂਦੀ ਜ਼ਮੀਨ ਦੀ ਮੰਗ ਵੀ ਰੱਖੀ। ਆਗੂਆਂ ਵੱਲੋਂ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਸਰਕਾਰ ਪੱਧਰ 'ਤੇ ਗਊ ਹਸਪਤਾਲ ਅਤੇ ਗਊਸ਼ਾਲਾ ਲਈ ਯੋਗ ਜਗ੍ਹਾ ਮੁਹੱਈਆ ਕਰਵਾਉਣ ਦੇ ਲਈ ਯਤਨ ਕਰਨਗੇ।
 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ