Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਲਈ ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਰਾਜ ਪੱਧਰੀ ਨੋਡਲ ਅਫ਼ਸਰ ਨਿਯੁਕਤ

June 07, 2026 07:07 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਵੱਲੋਂ ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਅਤੇ ਸ਼੍ਰੀ ਮੰਗਾ ਸਿੰਘ ਨੂੰ ਰਾਜ ਪੱਧਰੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਹੈ, ਤਾਂ ਜੋ ਯੋਗ ਨਾਗਰਿਕਾਂ ਦੀ ਵੋਟਰ ਸੂਚੀਆਂ ਵਿੱਚ ਸਹੀ ਅਤੇ ਪੂਰੀ ਜਾਣਕਾਰੀ ਦਰਜ ਹੋ ਸਕੇ। ਨੋਡਲ ਅਫ਼ਸਰਾਂ ਨੇ ਇਸ ਕਾਰਜ ਵਿੱਚ ਸਹਿਯੋਗ ਲਈ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ 7 ਜੂਨ ਨੂੰ ਲਗਾਏ ਜਾ ਰਹੇ ਪ੍ਰੀ-ਮੈਪਿੰਗ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧੀਨ ਆਉਂਦੀਆਂ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ, ਪ੍ਰੀ-ਮੈਪਿੰਗ ਕੈਂਪਾਂ ਅਤੇ ਵਿਸ਼ੇਸ਼ ਮੁਹਿੰਮਾਂ ਰਾਹੀਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਦੀਆਂ ਸਮੂਹ ਸੰਸਥਾਵਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਲੋਕਤੰਤਰਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਂਝੇ ਯਤਨ ਨਾਲ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਵੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ