Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ; ਮੀਤ ਹੇਅਰ ਨੇ ਸ਼ੁਭਮਨ ਗਿੱਲ ਅਤੇ ਗੁਰਨੂਰ ਬਰਾੜ ਨੂੰ ਕੀਤਾ ਸਨਮਾਨਿਤ

June 07, 2026 07:11 PM
Rozana Sehaj times

ਚੰਡੀਗੜ੍ਹ : ਪੀਸੀਏ ਦੇ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਨੌਜਵਾਨ ਕ੍ਰਿਕਟ ਸਿਤਾਰਿਆਂ ਦਾ ਸਨਮਾਨ ਕੀਤਾ ਗਿਆ। ਪੀਸੀਏ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਹਾਲ ਹੀ ਵਿੱਚ ਟੀਮ ਵਿੱਚ ਚੁਣੇ ਗਏ ਗੁਰਨੂਰ ਬਰਾੜ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਦੋਵਾਂ ਖਿਡਾਰੀਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ। ਭਾਰਤੀ ਇਕ ਰੋਜ਼ਾ ਅਤੇ ਟੈਸਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਦੋਵਾਂ ਟੀਮਾਂ ਦੇ ਨਵੇਂ ਮੈਂਬਰ ਗੁਰਨੂਰ ਬਰਾੜ ਨੂੰ ਸਨਮਾਨਿਤ ਕਰਦਿਆਂ ਮੀਤ ਹੇਅਰ ਨੇ ਅਫਗਾਨਿਸਤਾਨ ਖ਼ਿਲਾਫ਼ ਇਕਲੌਤੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਕਪਤਾਨ ਵੱਲੋਂ ਜੜੇ ਗਏ ਸ਼ਾਨਦਾਰ ਸੈਂਕੜੇ ਦੀ ਵੀ ਭਰਪੂਰ ਸ਼ਲਾਘਾ ਕੀਤੀ। ਮੀਤ ਹੇਅਰ ਨੇ ਗੁਰਨੂਰ ਬਰਾੜ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਖਿਡਾਰੀ ਕ੍ਰਿਕਟ ਦੇ ਮੈਦਾਨ ਵਿੱਚ ਆਪਣੀ ਵਿਲੱਖਣ ਪਛਾਣ ਬਣਾਏਗਾ। ਇਸ ਤੋਂ ਪਹਿਲਾਂ ਪੀਸੀਏ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਇਤਿਹਾਸਕ ਪੰਨਾ ਜੁੜ ਗਿਆ ਜਦੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਰਵਾਇਤੀ ਘੰਟੀ ਵਜਾ ਕੇ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੇ ਟੈਸਟ ਮੈਚ ਦਾ ਆਗਾਜ਼ ਕੀਤਾ ਅਤੇ ਨਿਊ ਚੰਡੀਗੜ੍ਹ ਸਟੇਡੀਅਮ ਨੂੰ ਅਧਿਕਾਰਤ ਤੌਰ ’ਤੇ ਬੀਸੀਸੀਆਈ ਦੇ ਟੈਸਟ ਮੇਜ਼ਬਾਨ ਵਜੋਂ ਸਮਰਪਿਤ ਕੀਤਾ। ਜ਼ਿਕਰਯੋਗ ਹੈ ਕਿ ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਕ੍ਰਿਕਟ ਮੇਜ਼ਬਾਨ ਬਣਨ ਵਾਲਾ ਸਟੇਡੀਅਮ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ