Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਸਲ ਸਤਲੁਜ ਵੱਲੋਂ ਅੱਜ ਜੀਰਾ ਵਿਖੇ ਚੜ੍ਹਦੀ ਕਲਾ’ ਰੈਲੀ : ਦਵਿੰਦਰ ਸਿੰਘ ਸੇਖੋਂ

June 07, 2026 07:19 PM
Rozana Sehaj times
ਫਿਰੋਜ਼ਪੁਰ  : ਮਿਸਲ ਸਤਲੁਜ ਜਥੇਬੰਦੀ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀ ਰਾਜਨੀਤੀ ਨੂੰ ਮੁੜ ਲੋਕ-ਹਿਤੈਸ਼ੀ ਅਤੇ ਸੂਬੇ ਦੇ ਮਸਲਿਆਂ ਅਧਾਰਿਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ‘ਚੜ੍ਹਦੀ ਕਲਾ’ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਦੀ ਪਹਿਲੀ ਰੈਲੀ ਅੱਜ 8 ਜੂਨ ਦਿਨ ਸੋਮਵਾਰ ਨੂੰ ਜ਼ੀਰਾ ਦੇ ਸਰਰਾਈਜ ਪੈਲੇਸ ਵਿਖੇ ਹੋਵੇਗੀ। ਸੇਖੋਂ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਗੈਂਗਸਟਰਵਾਦ, ਫਿਰੌਤੀਆਂ, ਨਸ਼ਿਆਂ ਦੀ ਵਧਦੀ ਲਤ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪ੍ਰਵਾਸ ਸੂਬੇ ਲਈ ਗੰਭੀਰ ਚੁਣੌਤੀਆਂ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਦੀ ਮੌਜੂਦਾ ਰਾਜਨੀਤੀ ਲੋਕਾਂ ਦੇ ਅਸਲ ਮੁੱਦਿਆਂ ਤੋਂ ਭਟਕ ਕੇ ਨਿੱਜੀ ਪ੍ਰਾਪਤੀਆਂ, ਫੋਕੀ ਸ਼ੋਸ਼ੇਬਾਜ਼ੀ ਅਤੇ ਗਾਲੀ-ਗਲੋਚ ਤੱਕ ਸੀਮਿਤ ਹੋ ਗਈ ਹੈ, ਜਿਸ ਕਾਰਨ ਪੰਜਾਬ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਪਿੱਛੇ ਰਹਿ ਗਈਆਂ ਹਨ।
*ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਦਰਿਆਈ ਖੇਤਰਾਂ ਨੇ ਦੋ ਵਾਰ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ, ਜਿਸ ਨਾਲ ਜ਼ੀਰਾ ਇਲਾਕੇ ਦੇ ਕਈ ਪਿੰਡ ਪ੍ਰਭਾਵਿਤ ਹੋਏ। ਉਨਾਂ ਕਿਹਾ ਕਿ ਦੂਜੇ ਪਾਸੇ, ਬਾਕੀ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਲਗਾਤਾਰ ਘਟ‌ ਰਿਹਾ ਹੈ, ਜੋ ਪੰਜਾਬ ਦੇ ਭਵਿੱਖ  ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।*
*ਸੇਖੋਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਧੁਨਿਕ ਦੁਨੀਆ ਦੇ ਹਾਣ ਦਾ ਬਣਾਉਣ ਲਈ ਆਰਟੀਫ਼ਿਸ਼ਲ ਇੰਟੈਲੀਜੈਂਸ, ਸਾਈਬਰ ਸੁਰੱਖਿਆ ਅਤੇ ਤਕਨੀਕੀ ਹੁਨਰਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸਦੇ ਨਾਲ ਹੀ ਖੇਤੀਬਾੜੀ ਨੂੰ ਮੁਨਾਫ਼ੇ ਵਾਲਾ ਧੰਦਾ ਬਣਾਉਣ ਲਈ ਪੰਜਾਬ ਵਿੱਚ ਵੱਡੇ ਪੱਧਰ 'ਤੇ ਐਗਰੋ-ਪ੍ਰੋਸੈਸਿੰਗ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਹੋਵੇਗਾ, ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦਾ ਵਾਜਬ ਮੁੱਲ ਮਿਲ ਸਕੇ।*
*ਉਨ੍ਹਾਂ ਕਿਹਾ ਕਿ ‘ਚੜ੍ਹਦੀ ਕਲਾ’ ਰੈਲੀਆਂ ਦਾ ਪ੍ਰਮੁੱਖ ਮੰਤਵ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਸਲ ਮੁੱਦਿਆਂ ਨੂੰ ਰਾਜਨੀਤਿਕ ਚਰਚਾ ਦੇ ਕੇਂਦਰ ਵਿੱਚ ਲਿਆਉਣਾ ਹੈ, ਤਾਂ ਜੋ ਇੱਕ ਖੁਸ਼ਹਾਲ, ਸੁਰੱਖਿਅਤ ਅਤੇ ਵਿਕਾਸਸ਼ੀਲ ਪੰਜਾਬ ਦੀ ਨੀਂਹ ਰੱਖੀ ਜਾ ਸਕੇ।*

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ