Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

June 07, 2026 08:28 PM
ਦਰਸ਼ਨ ਸਿੰਘ ਚੌਹਾਨ

ਸੜਕਾਂ, ਫਿਰਨੀ, ਛੱਪੜ ਅਤੇ ਹੋਰ ਪ੍ਰਾਜੈਕਟ ਦੇ ਰੱਖੇ ਨੀਂਹ ਪੱਥਰ, ਕਈ ਮੁਕੰਮਲ ਹੋਏ ਪ੍ਰੋਜੈਕਟ ਕੀਤੇ ਲੋਕ ਅਰਪਣ 

 
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਕੇ ਸ਼ੁਰੂਆਤ ਕਰਵਾਈ , ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ। ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ। ਪਿੰਡ ਕਨੋਈ ਵਿਖੇ ਕੈਬਨਿਟ ਮੰਤਰੀ ਨੇ ਕਰੀਬ 04 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਦੇ ਨਾਲ ਹੀ ਪਿੰਡ ਦੇ ਛੱਪੜ ਦੀ ਕਾਇਆ-ਕਲਪ ਲਈ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਉਨ੍ਹਾਂ ਨੇ 16 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੰਚਾਇਤ ਘਰ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ।
ਪਿੰਡ ਖੇੜੀ ਵਿਖੇ 01 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਖੁਰਾਣੀ ਵਿਖੇ 47 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਕਾਇਆ-ਕਲਪ ਅਤੇ ਸੁਧਾਰ ਲਈ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਪੇਂਡੂ ਜੀਵਨ ਪੱਧਰ ਵਿੱਚ ਹੋਰ ਸੁਧਾਰ ਆਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ ਜਾ ਰਹੀ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ